ਨਵੀਂ ਦਿੱਲੀ, 30 ਅਗਸਤ (ਅੰਮ੍ਰਿਤ ਲਾਲ ਮੰਨਣ)- ਸਰਬ-ਸਾਂਝੀਵਾਲਤਾ ਦੇ ਸੰਦੇਸ਼ਵਾਹਕ ਅਤੇ ਦਸਾਂ ਪਾਤਸ਼ਾਹੀਆਂ ਦੇ ਜੋਤਿ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ, 1 ਸਤੰਬਰ (16 ਭਾਦੋਂ ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦਸਿਆ ਕਿ ਇਸ ਮੌਕੇ ਤੇ ਅੰਮ੍ਰਿਤ ਵੇਲੇ ਤੋਂ ਰਾਤ ਦੇਰ ਤਕ ਹੋਣ ਵਾਲੇ ਗੁਰਮਤਿ ਸਮਾਗਮ ਦੀ ਅਰੰਭਤਾ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ, ਉਪਰੰਤ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ (ਹਜ਼ੂਰੀ ਰਾਗੀ ਗੁ. ਸੀਸਗੰਜ) ਆਸਾ ਦੀ ਵਾਰ ਦਾ ਕੀਰਤਨ ਕਰਨਗੇ ਅਤੇ ਭਾਈ ਰਾਜਿੰਦਰ ਸਿੰਘ ਹੈੱਡ ਗ੍ਰੰਥੀ ਸ਼ਬਦ-ਵਿਚਾਰ ਰਾਹੀਂ ਮਨੁਖਾ ਜੀਵਨ ਵਿੱਚ ਗੁਰਬਾਣੀ ਦੀ ਮਹਤੱਤਾ ਤੋਂ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਣਗੇ। ਭਾਈ ਹਰਜੀਤ ਸਿੰਘ ਗੁਰਦੀਪ ਸਿੰਘ (ਸੀਸਗੰਜ), ਭਾਈ ਜਸਬੀਰ ਸਿੰਘ (ਪਾਉਂਟਾ ਸਾਹਿਬ), ਭਾਈ ਅਪਾਰਦੀਪ ਸਿੰਘ (ਇੰਗਲੈਂਡ), ਭਾਈ ਰਣਧੀਰ ਸਿੰਘ ਅਤੇ ਭਾਈ ਰਵਿੰਦਰ ਸਿੰਘ (ਦਰਬਾਰ ਸਾਹਿਬ), ਭਾਈ ਗਗਨਦੀਪ ਸਿੰਘ (ਗੰਗਾ ਨਗਰ), ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ, ਭਾਈ ਲਖਬੀਰ ਸਿੰਘ ਤੇ ਭਾਈ ਪ੍ਰੇਮ ਸਿੰਘ ਬੰਧੂ ਆਦਿ ਦੇ ਰਾਗੀ ਜੱਥੇ ਗੁਰਬਾਣੀ ਦੇ ਮਨੋਹਰ ਕਰਿਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੋਕੇ ਤੇ ਪੰਥਕ ਮੁੱਖੀ ਸੰਗਤਾਂ ਦੇ ਦਰਸ਼ਨ ਕਰ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਮੌਕੇ ਤੇ ਸੇਵਾ ਪੰਥੀ ਬਾਬਾ ਬਚਨ ਸਿੰਘ ਸੰਗਤਾਂ ਨੂੰ ਨਾਮ ਸਿਮਰਨ ਵੀ ਕਰਵਾਣਗੇ ਤੇ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰ ਗੁਰੂ ਚਰਨਾਂ ਵਿੱਚ ਨਤ-ਮਸਤਕ ਹੋਣਗੇ। ਸ. ਰਾਣਾ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ ਾਾਾ.ਦਸਗਮਚ.ਨਿ ਤੋਂ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …