ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੁਲਿਸ ਡੀ.ਏ.ਵੀ ਪਬਲਿਕ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ।‘ਪੁਨਰਨਵਾ’ ਦੇ ਨਾਂ `ਤੇ ਕਰਵਾਏ ਗਏ ਇਸ ਸਮਾਗਮ ਵਿੱਚ ਡੀ.ਜੀ.ਪੀ ਲਾਅ ਐਂਡ ਆਰਡਰ ਐਚ.ਐਸ ਢਿੱਲੋਂ ਆਈ.ਪੀ.ਐਸ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਰਿਜਨਲ ਡਾਇਰੈਕਟਰ ਡਾ. ਨੀਲਮ ਕਾਮਰਾ ਅਤੇ ਪੁਲਿਸ ਡੀ.ਏ.ਵੀ ਪਬਲਿਕ ਸਕੂਲਾਂ ਦੀ ਮੈਨੇਜਰ ਡਾ. ਰਸ਼ਮੀ ਵਿੱਜ ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਸ੍ਰੀਵਾਸਤਾਵ ਵਿਸ਼ੇਸ਼ ਮਹਿਮਾਨ ਸਨ।ਮੁੱਖ ਮਹਿਮਾਨ ਵਲੋਂ ਜਯੋਤੀ ਜਗਾਉਣ ਉਪਰੰਤ ਸਕੂਲੀ ਬੱਚਿਆਂ ਨੇ ਇਕ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।ਮੁੱਖ ਮਹਿਮਾਨ ਐਚ.ਐਸ ਢਿੱਲੋਂ ਨੇ ਸਿਖਿਆ ਦੇ ਖੇਤਰ ਵਿੱਚ ਅਹਿਮ ਪੁਜੀਸ਼ਨਾਂ ਅਤੇ ਹੋਰ ਸਹਾਇਕ ਗਤੀਵਿਧੀਆਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ।ਪ੍ਰਿੰਸੀਪਲ ਡਾ. ਵਿਪਿਨ ਜਿਸ਼ਤੂ ਨੇ ਮਹਿਮਾਨਾਂ, ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਵੀ ਕੀਤਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …