Wednesday, April 29, 2026

2019 ’ਚ ਪਰਸ਼ੂਰਾਮ ਜੈਅੰਤੀ ਮੌਕੇ ਗਜ਼ਟਿਡ ਛੁੱਟੀ ਨਾ ਹੋਣ ਤੇ ਬ੍ਰਾਹਮਣ ਸਮਾਜ ਨਰਾਜ਼

ਸਮਰਾਲਾ, 20 ਦਸੰਬਰ  (ਪੰਜਾਬ ਪੋਸਟ- ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਬਿਕਰਮ ਸ਼ਰਮਾ ਅਤੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਦੀ ਅਗਵਾਈ ਵਿੱਚ ਹੋਈ।ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਲ 2019 ਦੀਆਂ ਛੁੱਟੀਆਂ ਦੀ ਸੂਚੀ ਵਿੱਚ 7 ਮਈ 2019 ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਮੌਕੇ ਗਜਟਿਡ ਛੁੱਟੀ ਦਾ ਐਲਾਨ ਨਾ ਕੀਤੇ ਜਾਣ ਕਾਰਨ ਪੰਜਾਬ ਦੇ 35 ਲੱਖ ਬ੍ਰਾਹਮਣਾਂ ਦੀਆਂ ਧਾਰਮਿਕ ਭਾਵਨਾ ਨੂੰ ਭਾਰੀ ਠੇਸ ਲੱਗੀ ਹੈ।ਉਨ੍ਹਾਂ ਇਹ ਵੀ ਕਿਹਾ ਕਿ 21 ਅਕਤੂਬਰ ਨੂੰ ਬਠਿੰਡਾ ਵਿਖੇ ਇੱਕ ਸਮਾਗਮ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2019 ਦੌਰਾਨ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਗਜਟਿਡ ਛੁੱਟੀ ਕਰਨ ਸਬੰਧੀ ਦਾ ਵਿਸ਼ਵਾਸ਼ ਦਿਵਾਇਆ ਸੀ, ਪ੍ਰੰਤੂ ਕੈਪਟਨ ਸਰਕਾਰ ਨੇ ਆਪਣੇ ਕੀਤੇ ਵਾਅਦੇ ਪ੍ਰਤੀ ਵਿਸ਼ਵਾਸ਼ਘਾਤ ਕੀਤਾ ਹੈ।ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਬ੍ਰਾਹਮਣ ਸਮਾਜ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ 7 ਮਈ 2019 ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਰਾਖਵੀਂ ਛੁੱਟੀ ਦੇ ਫੈਸਲੇ ਦੀ ਬਜ਼ਾਏ ਗਜਟਿਡ ਛੁੱਟੀ ਦਾ ਐਲਾਨ ਕਰਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply