ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਰਮਦਾਸ ਦੇ ਕੌਂਸਲਰਾਂ ਨੇ ਪ੍ਰਧਾਨ ਬੀਬੀ ਜਸਵਿੰਦਰ ਗਿੱਲ ਦੀ ਅਗਵਾਈ ਹੇਠ ਸਾਬਕਾ ਮੰਤਰੀ
ਤੇ ਜਨਰਲ ਸਕੱਤਰ ਸ਼ੋ੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜ੍ਹੇ ਹੋਣ ਦਾ ਐਲਾਨ ਕਰ ਦਿੱਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਦੇ ਪ੍ਰਧਾਨ ਬੀਬੀ ਜਸਵਿੰਦਰ ਗਿੱਲ, ਮੀਤ ਪ੍ਰਧਾਨ ਤੇਜਿੰਦਰ ਸਿੰਘ ਸ਼ੇਰਾ, ਕੌਂਸਲਰਾਂ ਸੁਰਿੰਦਰ ਕੁਮਾਰ ਕਾਲੀਆ, ਇੰਦਰਜੀਤ ਸਿੰਘ ਰੰਧਾਵਾ, ਜੋਗਿੰਦਰ ਸਿੰਘ, ਕੰਵਲਜੀਤ ਕੌਰ ਅਤੇ ਹਰਜੀਤ ਸਿੰਘ, ਵਾਰਡ ਇੰਚਾਰਜ ਅਮਰਜੀਤ ਸਿੰਘ ਫੌਜੀ, ਜਗਜੀਤ ਸਿੰਘ, ਬੀਬੀ ਦਲਬੀਰ ਕੌਰ ਤੇ ਕੇਵਲ ਕੁਮਾਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੇਰ ਸਿੰਘ ਆਦਿ ਨੇ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਨ ਤੇ ਹਮੇਸ਼ਾ ਪਾਰਟੀ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ।
ਬਿਕਰਮ ਮਜੀਠੀਆ ਨੇ ਕੌਂਸਲਰਾਂ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸੇਵਾ ਗੁਰੂ ਸਾਹਿਬਾਨ ਦੇ ਆਸ਼ੀਰਵਾਦ ਨਾਲ ਜਾਰੀ ਰਹੇਗੀ।ਉਹਨਾਂ ਕਿਹਾ ਕਿ ਕਾਂਗਰਸ ਦੀ ਬੀ-ਟੀਮ ਵਜੋਂ ਕੰਮ ਕਰਨ ਵਾਲੇ ਨੇਤਾਵਾਂ ਨੂੰ ਲੋਕ ਮੂੰਹ ਨਹੀਂ ਲਾਉਣਗੇ।
ਇਸ ਮੌਕੇ ਰਾਜ ਕੁਮਾਰ ਐਸ.ਡੀ.ਓ, ਅਮਰਜੀਤ ਸਿੰਘ, ਕਰਨ ਨੰਬਰਦਾਰ, ਮਹਾਂਬੀਰ ਸੋਨੂ, ਮਿੰਟੂ ਜੁਲਕਾਂ, ਗੁਰਵਿੰਦਰ ਸਿੰਘ ਸੋਨਾ, ਬੀਬੀ ਗੁਰਮੀਤ ਕੌਰ, ਨਰੇਸ਼ ਕੁਮਾਰ ਸੇਠੀ, ਜਸਪੀਤ ਸਿੰਘ, ਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਹਰਦਿਆਲ ਸਿੰਘ ਯੂਥ ਆਗੂ ਰਮਦਾਸ ਆਦਿ ਆਗੂ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media