Monday, July 28, 2025
Breaking News

ਮਾਲ ਰੋਡ ਸਕੂਲ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਕੰਪਿਊਟਰ ਸਾਇੰਸ ਕੁਇਜ਼ ਮੁਕਾਬਲਾ

PUNJ2012201814ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਪੱਧਰੀ ਕੰਪਿਊਟਰ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਵੰਡੇੇ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ।
    ਇਹ ਮੁਕਾਬਲਾ ਪੰਜਾਬ ਸਕੂਲ ਆਈ.ਸੀ.ਟੀ ਵਿਭਾਗ ਵਲੋਂ ਵਿਦਿਆਰਥੀਆਂ ਦੀ ਕੰਪਿਊਟਰ ਵਿਸ਼ੇ ਵਿਚ ਰੁੱਚੀ ਜਗਾਉਣ ਲਈ ਕਰਵਾਏ ਗਏ।ਅੰਮ੍ਰਿਤਸਰ ਜ਼ਿਲ੍ਹੇ ਦੇ 44 ਸਕੂਲਾਂ ਦੇ 68 ਵਿਦਿਆਰਥੀਆਂ ਨੇ ਭਾਗ ਲਿਆ।ਦੱਸਵੀਂ ਜਮਾਤ ਵਿਚੋਂ ਐਮ.ਐਸ ਰੋਡ ਸਕੂਲ ਦੀਆਂ ਵਿਦਿਆਰਥਣਾਂ ਅਮਨਦੀਪ ਕੌਰ ਅਤੇ ਅਨਮੋਲਪ੍ਰੀਤ ਕੌਰ  ਨੇ ਪਹਿਲਾ ਸਥਾਨ ਅਤੇ ਦੂਜਾ ਸਥਾਨ ਹਾਸਲ ਕੀਤਾ ਅਤੇ ਜੰਝੋਟੀ ਸਕੂਲ ਦੀ ਕੁਲਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਨੌਵੀਂ ਜਮਾਤ ਵਿਚੋਂ ਖਾਨਪੁਰ ਸ਼ੇਰੋਂ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਨੇ ਪਹਿਲਾ ਸਥਾਨ ਅਤੇ ਐਮ.ਐਸ.ਗੇਟ ਦੀ ਸੰਜਨਾ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਭਿੱਟੇਵੱਡ ਸਕੂਲ ਦੀ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਸ੍ਰੀਮਤੀ ਰਸ਼ਮੀ ਬਿੰਦਰਾ, ਜਸਬੀਰ ਸਿੰਘ, ਸੰਨੀ ਮਹਾਹਨ, ਸ੍ਰੀਮਤੀ ਸ਼ਾਲੂ, ਸ੍ਰੀਮਤੀ ਬਿੰਦੂ, ਸ੍ਰੀਮਤੀ ਅਲਕਾ, ਸ੍ਰੀਮਤੀ ਅੰਕੁਸ਼ ਮਹਾਜਨ ਅਤੇ ਵੱਖ ਵੱਖ ਸਕੂਲਾਂ ਤੋਂ ਆਏ ਅਧਿਆਪਕ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply