ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟੇ੍ਰਟ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਪੰਜਾਬ ਰਾਜ ਅੰਦਰ ਗ੍ਰਾਮ ਪੰਚਾਇਤਾਂ
ਦੀਆਂ ਚੋਣਾਂ 30 ਦਸੰਬਰ 2018 ਨੂੰ ਹੋਣ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ 30 ਦਸੰਬਰ 2018 ਨੂੰ ਹੀ ਹੋਵੇਗੀ।ਉਨ੍ਹਾਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਅੰਮਿ੍ਰਤਸਰ ਅੰਦਰ ਜਿਸ ਏਰੀਏ ਵਿਚ ਗ੍ਰਾਮ ਪੰਚਾਇਤਾਂ ਚੋਣਾਂ 2018 ਹੋਣੀਆਂ ਹਨ, ਉਸ ਏਰੀਏ ਅੰਦਰ 30 ਦਸੰਬਰ 2018 (ਵੋਟ ਪੋਲਿੰਗ/ਗਿਣਤੀ ਵਾਲੇ ਦਿਨ) ਨੂੰ ਡਰਾਈ-ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੀ ਵਿਕਰੀ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।ਇਸ ਮਿਤੀ ਨੂੰ ਜ਼ਿਲਾ ਅੰਮਿ੍ਰਤਸਰ ਦੇ ਪਿੰਡਾਂ ਵਿਚ ਦੁਕਾਨਾਂ/ਹੋਟਲ/ਰੈਸ਼ਟੋਰੈਂਟ/ਕਲੱਬ ਅਤੇ ਅਹਾਤਿਆਂ ’ਤੇ ਸ਼ਰਾਬ ਦੀ ਵਿਕਰੀ/ਵਰਤੋਂ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ 30 ਦਸੰਬਰ 2018 ਤੱਕ ਲਾਗੂ ਰਹੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media