Thursday, September 24, 2026

ਸਰਕਾਰੀ ਕੰਨਿਆ ਸੀ.ਸੈ.ਸਕੂਲ ਵਿਖੇ ਦਾ ਬਲਾਕ ਪੱਧਰੀ ਮੁਕਾਬਲਿਆਂ `ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਾਂ) – ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੁਰੂ ਨਾਨਕ ਦੇਵ ਜੀ ਦੇ 550 ਸਾਲਾ PUNJ2212201803ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀ.ਸੈ.ਸਕੂਲ ਕਟੜਾ ਕਰਮ ਸਿੰਘ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ।10+1 ਦੀ ਸਿਮਰਨ ਨੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਬਲਾਕ 6 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਕੰਪਿਊਟਰ ਕੁਇਜ਼ ਮੁਕਾਬਲੇ ਵਿੱਚ ਨੌਵੀਂ ਦੀ ਹਰਗੁਨ ਨੇ ਪਹਿਲਾਂ, ਦਸਵੀਂ ਦੀ ਕਿਰਨਦੀਪ ਨੇ ਦੂਸਰਾ ਅਤੇ ਦਸਵੀਂ ਦੀ ਅਨਮੋਲ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ।ਕਵਿਤਾ ਮੁਕਾਬਲੇ ਵਿੱਚ ਸਤਵੀਂ ਦੀ ਸਿਮਰਜੀਤ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ।ਸਕੂਲ ਦੀ ਪ੍ਰਿੰਸੀਪਲ ਡਾ. ਅਮਰਪਾਲੀ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਵਿਦਿਆਰਥਣਾਂ ਦਾ ਮਾਰਗ ਦਰਸ਼ਨ ਕਰਨ ਵਾਲੀਆਂ ਅਧਿਆਪਕਾਵਾਂ ਸ੍ਰੀਮਤੀ ਲਵਲੀ ਕੁਮਾਰੀ, ਸ੍ਰੀਮਤੀ ਸਿਮਰਤ ਕੌਰ, ਸ੍ਰੀਮਤੀ ਰੁਚਿਕਾ, ਸ੍ਰੀਮਤੀ ਕਵਲਜੀਤ ਕੌਰ ਅਤੇ ਅਧਿਆਪਕ ਦੀਪਕ ਨੂੰ ਇਸ ਪ੍ਰਾਪਤੀ `ਤੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਉਚੇਰੀ ਸਫ਼ਲਤਾ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।    

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply