Friday, September 25, 2026

ਚੀਨ ਦੇ ਵਿਦੇਸ਼ ਮੰਤਰੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਦਿੱਲੀ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨਾਲ Prez Kovindਮੁਲਾਕਾਤ ਕੀਤੀ।ਵਾਂਗ ਯੀ ਦਾ ਸੁਆਗਤ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ-ਚੀਨ ਸਬੰਧ ਭਾਰਤ ਦੀ ਵਿਦੇਸ਼ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹਨ।ਇਨ੍ਹਾਂ ਦੋਵਾਂ ਪ੍ਰਮੁੱਖ ਦੇਸ਼ਾਂ ਦਰਮਿਆਨ ਦੁਵੱਲੇ ਸਹਿਯੋਗ ਦਾ ਵਿਸਥਾਰ ਖੇਤਰੀ ਅਤੇ ਅੰਤਰਰਾਸ਼ਟਰੀ, ਦੋਵਾਂ ਪੱਧਰਾਂ ’ਤੇ ਸਾਡੇ ਆਪਸੀ ਹਿੱਤਾਂ ਨਾਲ ਜੁੜਿਆ ਹੈ।ਭਾਰਤ ਆਪਸੀ ਵਿਸ਼ਵਾਸ ਅਤੇ ਸਾਂਝ ਦੇ ਅਧਾਰ ’ਤੇ ਇੱਕ-ਦੂਜੇ ਦੇ ਸਰੋਕਾਰਾਂ, ਅਕਾਂਖਿਆਵਾਂ ਅਤੇ ਸੰਵੇਦਨਸ਼ੀਲਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਚੀਨ ਦੇ ਨਾਲ ਦੁਵੱੇ ਸਬੰਧਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਨਿਰੰਤਰ ਇੱਛਕ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply