ਧੂਰੀ, 22 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਮੈਂਬਰ ਤੇ ਅਕਾਲੀ ਆਗੂ ਜਗਜੀਤ ਸਿੰਘ ਲੀਲਾ ਨੂੰ ਸਰਬਸੰਮਤੀ ਨਾਲ
ਲਗਾਤਾਰ ਤੀਜੀ ਵਾਰ ਪਿੰਡ ਬੁਗਰਾ ਦੇ ਵਾਰਡ ਨੰਬਰ 6 ਤੋਂ ਪੰਚ ਚੁਣਿਆ ਗਿਆ ਹੈ।ਜਗਜੀਤ ਸਿੰਘ ਲੀਲਾ ਨੇ ਦੱਸਿਆ ਕਿ ਉਹ ਪਹਿਲੀ ਵਾਰ ਪਿੰਡ ਬੁਗਰਾ ਦੀ ਪੰਚੀ ਚੋਣ ਜਿੱਤੀ ਸੀ ਅਤੇ ਦੂਜੀ ਵਾਰ ਪਿੰਡ ਵੱਲੋਂ ਉਹਨਾਂ ਨੂੰ ਸਰਬਸੰਮਤੀ ਨਾਲ ਪੰਚ ਚੁਣ ਲਿਆ ਗਿਆ ਸੀ ਅਤੇ ਇਸ ਵਾਰ ਵੀ ਪਿੰਡ ਵਾਸੀਆਂ ਨੇ ਉਹਨਾਂ ਵਲੋਂ ਕਰਵਾਏ ਵਿਕਾਸ ਕਾਰਜਾਂ `ਤੇ ਮੋਹਰ ਲਗਾਉਂਦਿਆਂ ਸਰਬਸੰਮਤੀ ਨਾਲ ਪੰਚ ਚੁਣ ਚੁਣ ਲਿਆ ਗਿਆ ਹੈ।ਉਹਨਾਂ ਕਿਹਾ ਕਿ ਉਹ ਪਿੰਡ ਬੁਗਰਾ ਦੇ ਵਿਕਾਸ ਕਾਰਜਾਂ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media