ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਵਿਖੇ “ਗਲਵੱਕੜੀ ਚਾਰ
ਸਾਹਿਬਜ਼ਾਦੇ” ਪ੍ਰੋਗਰਾਮ ਅਧੀਨ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਧਾਰਮਿਕ ਅਧਿਆਪਕਾਂ ਵੱਲੋਂ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਜਾਣੂ ਕਰਵਾਉਣ ਦੇ ਨਾਲ ਹੀ ਸਕੂਲ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ `ਚ ਧਾਰਮਿਕ ਸੈਮੀਨਾਰਾਂ ਦਾ ਅਯੋਜਨ ਕੀਤਾ ਗਿਆ।ਧਾਰਮਿਕ ਅਧਿਆਪਕਾਂ ਨੇ ਪੀ.ਪੀ.ਟੀ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਇਸੇ ਲੜੀ ਅਧੀਨ 22 ਦਸੰਬਰ ਨੂੰ ਸਕੂਲ ਦੇ ਆਡੀਟੋਰੀਅਮ ਵਿੱਚ ਅੰਤਰ ਕਲਾਸ ਧਾਰਮਿਕ ਗੀਤ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਸ਼ਰਧਾ ਪ੍ਰਗਟਾਈ। 7 ਦਿਨਾਂ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪੱਛਮੀ ਸੱਭਿਅਤਾ ਤੋਂ ਪ੍ਰਭਾਵਿਤ ਅੱਜ ਦੀ ਨੌਜਵਾਨ ਪੀੜੀ ਨੂੰ ਸਿੱਖ ਧਰਮ ਅਤੇ ਇਸ ਦੇ ਇਤਿਹਾਸ ਨਾਲ ਜੋੜਨਾ ਸੀ।ਪ੍ਰੋਗਰਾਮ ਵਿੱਚ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੁੜਨ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਕਿਹਾ।ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media