ਅਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਦੀਆਂ ਮਿਸ਼ਨਰੀ ਸੰਸਥਾਵਾਂ ਲਈ ਨਿਯਮ ਤੇ ਸਿਲੇਬਸ ਜਾਰੀ ਕੀਤਾ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵ’ਲੋਂ ਸਾਰੇ ਵਿ’ਦਿਅਕ ਅਦਾਰਿਆਂ ਦਾ ਸਿਲੇਬਸ ਇਕਸਾਰ ਕਰ ਦਿ’ਤਾ ਗਿਆ ਹੈ, ਜੋ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਵਿ’ਦਿਅਕ ਅਦਾਰਿਆਂ ਦੇ ਸਿਲੇਬਸ ਨੂੰ ਇਕਸਾਰ ਕਰਨ ਲਈ ਸਬੁਕਮੇਟੀ ਵਿਵਿੱਚ ਸ. ਸਤਬੀਰ ਸਿੰਘ ਤੇ ਸ. ਰੂਪ ਸਿੰਘ ਸਕ’ਤਰ ਸ਼ੋ੍ਰਮਣੀ ਕਮੇਟੀ, ਸ. ਬਲਜਿੰਦਰ ਸਿੰਘ ਜੋੜਾਸਿੰਘਾ ਐਡੀਸ਼ਨਲ ਸਕ’ਤਰ, ਡਾ. ਅਮਰਜੀਤ ਸਿੰਘ ਪ੍ਰਿੰਸੀਪਲ ਗੁਰੂ ਕਾਂਸ਼ੀ ਗੁਰਮਤਿ ਇੰਸਟੀਚਿਊਟ, ਤਲਵੰਡੀ ਸਾਬੋ ਬਠਿੰਡਾ ਤੇ ਪੋz.ਸੁਰਜੀਤ ਸਿੰਘ ਸ਼ਹੀਦ ਸਿ’ਖ ਮਿਸ਼ਨਰੀ ਕਾਲਜ ਨੇ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਇਹ ਵ’ਡਮੁ’ਲਾ ਕਾਰਜ ਵਿਦਵਾਨਾਂ ਵ’ਲੋਂ ਪੂਰੀ ਘੋਖੁਪੜਤਾਲ ਉਪਰੰਤ ਹੀ ਸੰਪੂਰਨ ਹੋਇਆ ਹੈ।
ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਿਤ ਧਰਮ ਪ੍ਰਚਾਰ ਕਮੇਟੀ, ਸਿੱਖ ਧਰਮ ਅਤੇ ਗੁਰਮਤਿ ਦੇ ਪ੍ਰਚਾਰੁਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਹੀ ਹੈ।ਇਨ੍ਹਾਂ ਕਾਰਜਾਂ ਦੇ ਅੰਤਰਗਤ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਨੌਜਵਾਨ ਵਿਦਿਆਰਥੀਆਂ ਨੂੰ ਉੱਚੁਪੱਧਰ ਦੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਭਾਰਤ ਦੇ ਵੱਖੁਵੱਖ ਹਿੱਸਿਆਂ ਵਿਚ 16 ਪ੍ਰਮੁੱਖ ਮਿਸ਼ਨਰੀ ਸੰਸਥਾਵਾਂ/ਗੁਰਮਤਿ ਵਿਦਿਆਲੇ ਅਤੇ 11 ਸਿੱਖ ਪ੍ਰਚਾਰ ਮਿਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਇਨ੍ਹਾਂ ਸਾਰੇ ਵਿਦਿਅਕ ਅਦਾਰਿਆਂ ਦਾ ਸਿਲੇਬਸ ਇਕਸਾਰ ਕਰ ਦਿੱਤਾ ਗਿਆ ਹੈ, ਜੋ ਕਿ ਅਕਾਦਮਿਕ ਪੱਖ ਤੋਂ ਇਕ ਬੜਾ ਮਹੱਤਵਪੂਰਨ ਕਾਰਜ ਹੈ ।ਉਨ੍ਹਾਂ ਕਿਹਾ ਕਿ ਕੁੱਲ 16 ਮਿਸ਼ਨਰੀ ਅਦਾਰਿਆਂ ਵਿੱਚ ਵੱਖੁਵੱਖ ਗੁਰਮਤਿ ਕੋਰਸਾਂ ਵਿੱਚ 1083 ਵਿਦਿਆਰਥੀ ਪੜ੍ਹ ਰਹੇ ਹਨ।ਇਨ੍ਹਾਂ ਵਿਦਿਅਕ ਅਦਾਰਿਆਂ ਵਿੱਚ ਸੰਗੀਤ, ਤਬਲੇ ਤੇ ਪ੍ਰਚਾਰਕ ਕਲਾਸਾਂ ਦਾ ਕੋਰਸ ਤਿੰਨ ਸਾਲ ਅਤੇ ਗ੍ਰੰਥੀ ਸਿੰਘਾਂ ਦਾ ਕੋਰਸ 2 ਸਾਲ ਦਾ ਰੱਖਿਆ ਗਿਆ ਹੈ ਅਤੇ ਹੋਣਹਾਰ ਵਿਦਿਆਰਥੀਆਂ ਨੂੰ 1200 ਰੁਪਏ ਵਜ਼ੀਫੇ ਵਜੋਂ ਦਿੱਤੇ ਜਾਣਗੇ।ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਕਾਦੀਆਂ ਤੇ ਸ. ਹਰਜਾਪ ਸਿੰਘ, ਸ.ਗੁਰਮੀਤ ਸਿੰਘ ਬੂਹ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਦਲਮੇਘ ਸਿੰਘ ਤੇ ਸ. ਮਨਜੀਤ ਸਿੰਘ ਸਕ’ਤਰ ਸ਼ੋ੍ਰਮਣੀ ਕਮੇਟੀ, ਸ. ਦਿਲਜੀਤ ਸਿੰਘ ਬੇਦੀ, ਸ. ਪਰਮਜੀਤ ਸਿੰਘ ਸਰੋਆ ਵਧੀਕ ਸਕ’ਤਰ, ਸ. ਸਤਿੰਦਰ ਸਿੰਘ ਨਿ’ਜੀ ਸਹਾਇਕ ਪ੍ਰਧਾਨ ਸਾਹਿਬ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਵਿਖੇ ਸ਼ਿੰਗਾਰ ਵਿਗਿਆਨ ਅਤੇ ਨਵੇਂ ਦ੍ਰਿਸ਼ਟੀਕੋਣਾਂ `ਤੇ ਭਾਸ਼ਣ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਦੇ ਕੌਸਮੈਟੌਲੋਜੀ ਵਿਭਾਗ ਨੇ …