Monday, September 28, 2026

ਪੋਤੀ ਦੇ ਜਨਮ ਦਿਨ `ਤੇ ਕਰਵਾਇਆ ਧਾਰਮਿਕ ਸਮਾਗਮ

ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ PUNJ2212201815ਯਸ਼ਲੀਨ ਕੌਰ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਦਾਦਾ ਮਿੱਠੂ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸੁਸਾਇਟੀ ਮੈਂਬਰਾਂ ਅਤੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਗਤੀ ਰੂਪ `ਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।ਅਰਦਾਸ ਕਰਨ ਦੀ ਸੇਵਾ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ।ਇਸ ਸਮੇਂ ਵਿਸੇਸ਼ ਤੌਰ ’ਤੇ ਪਹੰੁਚੇ ਬਾਬਾ ਹਜ਼ੂਰਾ ਸਿੰਘ ਖਿਆਲੀਵਾਲਿਆਂ ਨੇ ਆਪਣੇ ਅਨਮੋਲ ਬਚਨਾਂ ਰਾਹੀਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਮਹੱਤਤਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਸੁਸਾਇਟੀ ਦੇ ਮੈਂਬਰਾਂ ਵਲੋਂ ਗ੍ਰਹਿ ਨਿਵਾਸੀ ਪਰਿਵਾਰ ਨੂੰ ਗੁਰੂ ਦੀ ਬਖ਼ਸ਼ਿਸ਼ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply