ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵਲੋਂ 11ਵਾਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰੈਸ ਸਕੱਤਰ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮਾਤਾ ਗੁਜਰੀ (ਮਾਤਾ) ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਨਮੋਲ ਸ਼ਹਾਦਤ ਨੂੰ ਸਮਰਪਿਤ 11 ਵਾਂ ਗੁਰਮਤਿ ਸਮਾਗਮ ਐਤਵਾਰ ਨੂੰ ਗੁਰਦੁਆਰਾ ਪਾਤਸਾਹੀ ਦੱਸਵੀਂ ਕਿਲ੍ਹਾਂ ਮੁਬਾਰਕ ਬਠਿੰਡਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਰਾਗੀ ਜਥੇ ਅਤੇ ਕਥਾ ਵਾਚਕ ਭਾਈ ਸਤਨਾਮ ਸਿੰਘ ਕੋਹਾੜਕਾ ਹਜੂਰੀ ਰਾਗੀ ਸ਼੍ਰੀ ਅੰਮ੍ਰਿਤਸਰ ਸਾਹਿਬ, ਭਾਈ ਗੁਰਦੀਪ ਸਿੰਘ ਕਥਾ ਵਾਚਕ ਕਪੂਰਥਲਾ, ਭਾਈ ਦੀਪਇੰਦਰ ਸਿੰਘ ਬਠਿੰਡਾ ਵਾਲੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media