Monday, September 28, 2026

ਆਮ ਆਦਮੀ ਪਾਰਟੀ ਨੇ ਟਰੇਡ ਐਂਡ ਇੰਡਸਟਰੀ ਵਿੰਗ ਮਾਲਵਾ ਜ਼ੋਨ-1 ਦੇ ਪ੍ਰਧਾਨ ਐਲਾਨੇ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਆਮ ਆਦਮੀ ਪਾਰਟੀ ਵਲੋਂ ਟਰੇਡ ਐਂਡ ਇੰਡਸਟਰੀ ਵਿੰਗ ਦਾ ਵਿਸਥਾਰ ਕਰਦਿਆਂ ਮਨਜੀਤ PUNJ2312201801ਸਿੰਘ ਮੌੜ ਅਤੇ ਬਲਜਿੰਦਰ ਸਿੰਘ ਪਲਟਾ ਬਠਿੰਡਾ ਨੂੰ ਟਰੇਡ ਵਿੰਗ ਜਿਲ੍ਹਾ ਬਠਿੰਡਾ ਮਾਲਵਾ ਜ਼ੋਨ-1 ਦਾ ਪ੍ਰਧਾਨ ਐਲਾਨਿਆ ਗਿਆ ਹੈ।ਇਨ੍ਹਾਂ ਨੇ ਪਾਰਟੀ ਹਾਈਕਮਾਨ ਸ੍ਰੀਮਤੀ ਨੀਨਾ ਮਿੱਤਲ ਪ੍ਰਧਾਨ ਵਪਾਰ ਵਿੰਗ ਪੰਜਾਬ, ਪ੍ਰਧਾਨ ਅਨਿਲ ਠਾਕੁਰ ਤੇ ਕੋਰ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ।ਮਨਜੀਤ ਮੌੜ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ ਰਾਤ ਕੰਮ ਕਰਨ ਅਤੇ ਵੱਡੇ ਛੋਟੇ ਵਪਾਰੀਆਂ, ਇੰਡਸਟਰੀ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਲਈ ਹਮੇਸ਼ਾਂ ਤੱਤਪਰ ਰਹਿਣਗੇ।ਇਸ ਮੌਕੇ ਸੁਖਬੀਰ ਸਿੰਘ ਬਰਾੜ, ਪ੍ਰੀਤਮ ਸਿੰਘ, ਸੰਜੀਵ ਜਿੰਦਲ, ਅੰਮ੍ਰਿਤਪਾਲ ਸਿੰਘ ਪਾਲੀ, ਹਰਜਿੰਦਰ ਕੌਰ, ਅਮਨ ਸਰਮਾ, ਨਰਿੰਦਰ ਸਿੰਘ, ਧਰਮਵੀਰ ਸਿੰਘ, ਤਿਲਕ ਰਾਜ, ਪਟੇਲ ਸੰਨੀ, ਜਨਾਰਦਨ ਮਾਹੀਓ ਵੀ ਹਾਜਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply