ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸਿਵਲ ਸਟੇਸ਼ਨ ਰੋਡ ਸਰਕਾਰੀ ਕੁਆਟਰ ਦੇ ਨਿਵਾਸੀ ਸਵਰਾਜ ਸ਼ਰਮਾ ਵਲੋਂ ਆਪਣੇ ਗ੍ਰਹਿ ਵਿਖੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾ ਦੇ ਸ਼ੁਕਰਾਨੇ ਵਜੋਂ ਨਿਸ਼ਕਾਮ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਗਤੀ ਵਿੱਚ ਰੂਪ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸੁਸਾਇਟੀ ਦੇ ਮੈਂਬਰਾਂ ਵਲੋਂ ਸਬਦ ਕੀਰਤਨ ਕੀਤਾ ਗਿਆ।ਉਪਰੰਤ ਵੱਡੇ ਸ਼ਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਿਨ ਸਾਂਝੇ ਰੂਪ ਵਿੱਚ ਸੰਗਤਾਂ ਵਲੋਂ ਵਾਹਿਗੁਰੂ ਦਾ ਜਾਪ ਕੀਤਾ ਗਿਆ।
ਇਸ ਸਮੇਂ ਗ੍ਰਹਿ ਨਿਵਾਸੀਆਂ ਨੇ ਸੰਗਤਾਂ ਦਾ ਧੰਨਵਾਦ ਕੀਤਾ। ਸੁਸਾਇਟੀ ਮੈਂਬਰਾਂ ਵਲੋਂ ਪਰਿਵਾਰ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਇਸ ਸਮੇਂ ਹਾਜ਼ਰ ਮੈਂਬਰਾਂ ਵਿਚ ਭਾਈ ਚਰਨਜੀਤ ਸਿੰਘ, ਅਮਰਜੀਤਸਿੰਘ, ਗੁਰਿੰਦਰਜੀਤ ਸਿੰਘ, ਡਿੰਪੀ, ਮੱਕੜ, ਪਿ੍ਰਤਪਾਲ ਸਿੰਘ, ਜਗਜੀਤ ਸਿੰਘ, ਨਰਿੰਦਰ ਸਿੰਘ, ਗੁਰਮੀਤ ਸਿੰਘ, ਜੋਗਿੰਦਰ ਸਿੰਘ, ਗੁਰਦਰਸ਼ਨ ਸਿੰਘ, ਹਰਜਿੰਦਰ ਸਿੰਘ, ਭੋਲਾ ਆਦਿ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media