ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਨਿਸ਼ਕਾਮ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ (ਗੁਜਰ ਕੌਰ) ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ 24 ਦਸੰਬਰ ਸੋਮਵਾਰ ਦੀ ਸ਼ਾਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਕਰਵਾਇਆ ਜਾ ਰਿਹਾ ਹੈ।ਅਵਤਾਰ ਸਿੰਘ ਕੈਂਥ ਮੁੱਖ ਸੇਵਾਦਾਰ ਨੇ ਦੱਸਿਆ ਕਿ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ‘ਚ ਪਹੁੰਚ ਰਹੇ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਹਜ਼ੁਰੀ ਰਾਗੀ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਭਾਈ ਸ਼ਿਵਦੇਵ ਸਿੰਘ ਅਤੇ ਕਥਾ ਵਾਚਕ ਭਾਈ ਰਵਿੰਦਰ ਸਿੰਘ ਵਾਂ ਮੁੱਖ ਗੰ੍ਰਥੀ ਬਠਿੰਡਾ ਵਾਲੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।ਸੁਸਾਇਟੀ ਵੱਲੋਂ ਸਮੂੰਹ ਸੰਗਤਾਂ ਨੂੰ ਇਸ ਗੁਰਮਤਿ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸੇਵਾ ਨਿਭਾਅ ਰਹੇ ਰਛਪਾਲ …
Punjab Post Daily Online Newspaper & Print Media