Monday, July 27, 2026

ਛੀਨਾ ਨੇ `ਆਪ` ਨੂੰ ਦੱਸਿਆ ਕਾਂਗਰਸ ਦੀ ‘ਬੀ ਟੀਮ’ ਤੇ ਸਿੱਖ ਵਿਰੋਧੀ

Rajinder Mohan Singh Chhina cਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ’ਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਗਿਆ ‘ਭਾਰਤ ਰਤਨ’ ਵਾਪਸ ਲੈਣ ਸਬੰਧੀ ਪਾਸ ਕੀਤੇ ਮਤੇ ’ਤੇ ਮਾਰੀ ਪਲਟੀ ’ਤੇ ਤਿੱਖਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਇਸ ਨਾਲ ਆਪ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਸਤਾਵ ਹਾਊਸ ’ਚ ਪਾਸ ਕੀਤਾ ਗਿਆ ਅਤੇ ਉਪਰੰਤ ਕਾਂਗਰਸ ਨੇਤਾਵਾਂ ਦੇ ਦਬਾਅ ਹੇਠ ਆ ਕੇ ਆਪ ਨੇ ਇਸ ਪ੍ਰਸਤਾਵ ’ਚ ਅਣਲੋੜੀਂਦੀ ਤਰਮੀਮ ਕਰ ਦਿੱਤੀ ਹੈ।
ਅੱਜ ਇੱਥੇ ਜਾਰੀ ਬਿਆਨ ’ਚ ਛੀਨਾ ਨੇ ਕਿਹਾ ਕਿ ਆਪ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ 2019 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ’ਚ ਰੱਖ ਕੇ ਇਹ ਪਲਟੀ ਮਾਰੀ ਹੈ।ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਪਈਆਂ ਵੀਡਿਓ ਇਸ ਗੱਲ ਦੀਆਂ ਸਬੂਤ ਹਨ ਕਿ ਰਾਜੀਵ ਗਾਂਧੀ ਸਬੰਧੀ ਉਪਰੋਕਤ ਪ੍ਰਸਤਾਵ ਪਹਿਲਾਂ ਪਾਸ ਕੀਤਾ ਗਿਆ ਸੀ, ਪਰ ਜਨਤਕ ਹੋਣ ਉਪਰੰਤ ਅਤੇ ਕਾਂਗਰਸ ਦੇ ਲੀਡਰਾਂ ਵੱਲੋਂ ਕੀਤੇ ਵਿਰੋਧ ਉਪਰੰਤ ਇਸ ਨੂੰ ਵਾਪਸ ਲੈ ਲਿਆ ਗਿਆ ਹੈ, ਜੋ ਕਿ ਆਪ ਦਾ ਅਸਲੀ ਅਕਸ ਜੱਗ ਜਾਹਿਰ ਕਰਦਾ ਹੈ।
     ਛੀਨਾ ਨੇ ਕਿਹਾ ਕਿ ‘ਆਪ’ ਕਾਂਗਰਸ ਦੀ ਬੀ ਟੀਮ ਹੈ, ਇਸ ਲਈ ਕੇਜਰੀਵਾਲ ਨੇ ਕਾਂਗਰਸ ਦੇ ਇਸ਼ਾਰੇ ’ਤੇ ਪਲਟੀ ਮਾਰੀ ਹੈ।ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸਿੱਖਾਂ ਨਾਲ ਕੋਈ ਹਮਦਰਦੀ ਨਹੀਂ ਹੈ ਅਤੇ 84 ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ’ਚ ਉਨ੍ਹਾਂ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ।
ਛੀਨਾ ਨੇ ਰਾਸ਼ਟਰੀ ਸਕੱਤਰ ਆਰ.ਪੀ ਸਿੰਘ ਅਤੇ ਹੋਰ ਭਾਜਪਾ ਦੇ ਪ੍ਰਮੁੱਖ ਨੇਤਾਵਾਂ ਨੇ ਪਹਿਲਾਂ ਇਹ ਮੰਗ ਕੀਤੀ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸਿੱਖਾਂ ਦੇ ਸਿੱਖ ਵਿਰੋਧੀ ਦੰਗਿਆਂ ਨੂੰ ਜਾਇਜ਼ ਠਹਿਰਾਉਣ ਕਿਉਂਕਿ ਉਨ੍ਹਾਂ ਕਿਹਾ ਕਿ ਸੀ ਕਿ ‘ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿਲਦੀ ਹੈ’, ਸਬੰਧੀ 1984 ’ਚ ਲਏ ਫ਼ੈਸਲੇ ’ਤੇ ਉਨ੍ਹਾਂ ਨੂੰ ਦਿੱਤਾ ਹੋਇਆ ਭਾਰਤ ਦਾ ਸਰਵਉਚ ‘ਭਾਰਤ ਰਤਨ ਐਵਾਰਡ’ ਵਾਪਸ ਲੈਣਾ ਚਾਹੀਦਾ ਹੈ। 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply