Wednesday, May 27, 2026

ਕਣਕ ਦੀ ਫਸਲ ਦੇ ਪੀਲੇਪਣ ਦਾ ਸਹੀ ਇਲਾਜ ਜ਼ਰੂਰੀ – ਡਾ. ਅਮਰੀਕ ਸਿੰਘ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਅਨੇਹੜ `ਚ ਲਾਇਆ ਕਿਸਾਨ ਜਾਗਰੂਕਤਾ ਕੈਂਪ

PUNJ2312201818ਪਠਾਨਕੋਟ, 23 ਦਸੰਬਰ (ਪੰਜਾਬ ਪੋਸਟ ਬਿਊਰੋ) –  ਭਾਰੀ ਪਾਣੀ ਲੱਗਣ ਕਾਰਨ ਕਣਕ ਦੀ ਫਸਲ ਦੇ ਪੌਦਿਆਂ ਦੀ ਜੜ੍ਹ ਖੇਤਰ ਵਿਚਲੇ ਮਿੱਟੀ ਦੇ ਮੁਸਾਮ ਪਾਣੀ ਨਾਲ ਭਰ ਜਾਂਦੇ ਹਨ ਅਤੇ ਫਸਲ ਦੀਆਂ ਜੜ੍ਹਾਂ ਨੂੰ ਆਕਸੀਜਨ ਘੱਟ ਮਿਲਦੀ ਹੈ, ਨਤੀਜੇ ਵਜੋਂ ਫਸਲ ਦੇ ਮੁੱਢਲੇ ਵਾਧੇ `ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਫਸਲ ਪੀਲੀ ਪੈ ਜਾਂਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਅਨੇਹੜ ਵਿਖੇ ਕਿਸਾਨਾਂ ਨੂੰ ਕਣਕ ਦੀ ਫਸਲ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਕਹੇ।
    ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਵਧੇਰੇ ਸਿੱਲ ਵਾਲੇ ਇਲਾਕਿਆਂ ਵਿੱਚ ਕਣਕ ਦੀ ਫਸਲ ਨੂੰ ਪਹਿਲਾ ਪਾਣੀ ਭਾਰੀ ਲੱਗਣ ਕਾਰਨ ਕਣਕ ਦੀ ਫਸਲ  ਪੀਲੀ ਹੋ ਜਾਂਦੀ ਹੈ।ਜੋ ਸਮੇਂ ਨਾਲ ਠੀਕ ਹੋ ਜਾਂਦੀ ਹੈ ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ।ਉਨਾਂ ਕਿਹਾ ਕਿ ਲਗਾਤਾਰ ਧੁੰਦ ਰਹਿਣ ਕਾਰਨ ਅਤੇ ਧੁੱਪ ਨਾ ਨਿਕਲਣ ਕਾਰਨ ਵੀ ਫਸਲ ਦੇ ਪੌਦਿਆਂ ਦੀਆਂ ਨੋਕਾਂ ਪੀਲੀਆਂ ਪੈ ਜਾਂਦੀਆਂ, ਕਿਉਂਕਿ ਲਗਾਤਾਰ ਧੁੱਪ ਨਾ ਚੜ੍ਹਨ ਕਾਰਨ ਪੌਦਾ ਆਪਣੀ ਖੁਰਾਕ ਨਹੀਂ ਬਣਾ ਸਕਦਾ। ਉਨਾਂ ਕਿਹਾ ਕਿ ਕਣਕ ਦੀ ਫਸਲ ਦਾ ਇਹ ਪੀਲਾਪਣ ਜ਼ਮੀਨ ਵਿੱਚ ਹਵਾਖੋਰੀ ਦੀ ਕਮੀ ਕਾਰਨ ਹੋਵੇ ਤਾਂ ਵੱਤਰ ਆਉਣ `ਤੇ 3 ਕਿਲੋ ਯੂਰੀਆ ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਗੋਲ ਨੋਜ਼ਲ ਨਾਲ ਛਿੜਕਾਅ ਕਰ ਦੇਣਾ ਚਾਹੀਦਾ।ਉਨਾਂ ਕਿਹਾ ਕਿ ਹਲਕੀਆਂ ਜ਼ਮੀਨਾਂ ਵਿੱਚ ਪਹਿਲਾ ਪਾਣੀ ਲਾਉਣ ਤੋਂ ਬਾਅਦ ਜੇਕਰ ਕਣਕ ਪੀਲੀ ਹੋ ਜਾਂਦੀ ਹੈ ਤਾਂ ਮੈਂਗਨੀਜ਼ ਦੀ ਘਾਟ ਹੋ ਸਕਦੀ ਹੈ। ਉਨਾਂ ਕਿਹਾ ਕਿ ਜ਼ਮੀਨ ਵਿੱਚ ਮੈਂਗਨੀਜ਼ ਦੀ ਪੂਰਤੀ ਲਈ 200 ਲਿਟਰ ਪਾਣੀ ਵਿੱਚ ਇੱਕ ਕਿਲੋ ਮੈਂਗਨੀਜ਼ ਸਲਫੇਟ ਪਰਤੀ ਏਕੜ ਦਾ ਛਿੜਕਾੳ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਈ ਵਾਰ ਕਿਸਾਨ ਕਣਕ ਦੀ ਫਸਲ ਦੇ ਪੌਦਿਆਂ ਦੇ ਪੱਤੇ ਪੀਲੇ ਹੋਣ ਤੇ ਪੀਲੀ ਕੁੰਗੀ ਦੇ ਭੁਲੇਖੇ ਦਵਾਈ ਦਾ ਛਿੜਕਾੳ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਸਮੇਂ ਦੀ ਬਰਬਾਦੀ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਵੀ ਵਧਦੇ ਹਨ। ਉਨਾਂ ਕਿਹਾ ਕਿ ਕਿਸੇ ਦੇ ਕਹਿਣ ਤੇ ਛਿੜਕਾੳ ਕਰਨ ਦੀ ਬਜ਼ਾਏ ਕਿਸਾਨ ਆਪਣੇ ਹਲਕੇ ਨਾਲ ਸੰਬੰਧਤ ਖੇਤੀਬਾੜੀ ਵਿਕਾਸ ਅਫਸਰ ਜਾਂ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਨਾ ਵੱਲੋਂ ਕੀਤੀਆਂ ਸਿਫਾਰਸ਼ਾਂ ਅਨੁਸਾਰ ਹੀ ਇਲਾਜ ਕਰਨਾ ਚਾਹੀਦਾ। ਉਨਾਂ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ, ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ।ਉਨਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ
ਇਸ ਮੌਕੇ ਸੁਦੇਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ, ਮੋਹਨ ਲਾਲ, ਰਣਜੀਤ ਸਿੰਘ ਰਾਣਾ ਮੈਂਬਰ ਬਲਾਕ ਸੰਮਤੀ, ਅਰਮਾਨ ਸਹਾਇਕ ਤਕਨੀਕੀ ਪ੍ਰਬੰਧਕ ਸਮੇਤ ਕਿਸਾਨ ਹਾਜ਼ਰ ਸਨ।ਕਿਸਾਨਾਂ ਨੂੰ ਨਦੀਨਾਸ਼ਕ ਸੁਰੱਖਿਅਤ ਕਿਟਾਂ ਵੰਡੀਆਂ ਗਈਆਂ ਅਤੇ ਛਿੜਕਾਅ ਤਕਨੀਕਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ।
 

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply