ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸੰਤ ਬਾਬਾ ਦਰਸ਼ਨ ਸਿੰਘ ਜੀ ਗੁਮਟਾਲੇ ਵਾਲੇ ਉਚੇਚੇ ਤੌਰ ਤੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ । ਸਕੂਲ ਦੇ ਬੱਚਿਆਂ ਦੇ ਕੀਰਤਨੀ ਜਥੇ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਹੋਈ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਿਮਾ ਤੇ ਨੰਨ੍ਹੁੇ ਮੁਨ੍ਹੇ ਬੱਚਿਆਂ ਦੁਆਰਾ ਕੀਤੀ ਗਈ ਕਵੀਸ਼ਰੀ ਸੱਚਮੁੱਚ ਸਲਾਹੁਣਯੋਗ ਸੀ । ਛੇਵੀਂ ਜਮਾਤ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਂਝੀਵਾਲਤਾ ਤੇ ਵਿਚਾਰ ਪੇਸ਼ ਕੀਤੇ । ਸੰਤ ਬਾਬਾ ਦਰਸ਼ਨ ਸਿੰਘ ਜੀ ਨੇ ਕਥਾ ਤੇ ਕੀਰਤਨ ਦੁਆਰਾ ਬੱਚਿਆਂ ਨੂੰ ਨਾਮ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ । ਉਨ੍ਹਾਂ ਨੇ ਆਪਣੇ ਜੀਵਨ ਦੇ ਤਜਰਬਿਆਂ ਦੇ ਅਧਾਰ ਤੇ ਬੱਚਿਆਂ ਨੂੰ ਆਪਣੇ ਮਾਤਾੁਪਿਤਾ ਦਾ ਸਤਿਕਾਰ ਕਰਨ ਦਾ ਉਪਦੇਸ਼ ਦਿੱਤਾ ।
ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਜੀ ਦੁਆਰਾ ਸੰਤ ਬਾਬਾ ਦਰਸ਼ਨ ਸਿੰਘ ਜੀ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਉਨਾਂ ਦੁਆਰਾ ਧਾਰਮਿਕ ਵਿਸ਼ੇ ਵਿੱਚ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਤੇ ਵੱਧ ਤੋਂ ਵੱਧ ਬਾਣੀ ਕੰਠ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਸਿੱਖ ਕੌਮ ਨੂੰ ਅਜੋਕੇ ਸਮੇਂ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਹਵਾਲਾ ਦਿੰਦੇ ਹੋਏ ਇਹਨਾਂ ਸਾਹਮਣਾ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਜੀਵਨ ਜੀਊਣ ਦੀ ਪ੍ਰੇਰਨਾ ਦਿੱਤੀ । ਬੱਚਿਆਂ ਅਤੇ ਆਈਆਂ ਹੋਈਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਨਾਮ ਦੀ ਅਲੌਕਿਕ ਦਾਤ ਪ੍ਰਾਪਤ ਕੀਤੀ । ਇਸ ਮੌਕੇ ਤੇ ਸਕੂਲ ਦੀਆਂ ਮੁ’ਖ ਅਧਿਆਪਕਾਵਾਂ ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮੰਜੂ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਸਾਹਿਬਾਨ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾੁ ਪਿਤਾ ਵ’ਡੀ ਗਿਣਤੀ ਵਿੱਚ ਸ਼ਾਮਲ ਹੋਏ ।