Friday, August 28, 2026

ਅਗਾਪੇ ਮਸੀਹੀ ਸਤਿਸੰਗ ਸਮਰਾਲਾ ਵੱਲੋਂ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਅੱਜ

Jesus Bornਸਮਰਾਲਾ, 24 ਦਸੰਬਰ (ਪੰਜਾਬ ਪੋਸਟ- ਕੰਗ) – ਅਗਾਪੇ ਮਸੀਹੀ ਸਤਿਸੰਗ ਬਹਿਲੋਲਪੁਰ ਰੋਡ ਸਮਰਾਲਾ ਵੱਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਵਸ ਅੱਜ 25 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕਡਰੀ ਕੰਨਿਆ ਸਕੂਲ ਦੇ ਖੁੱਲ੍ਹੇ ਗਰਾੳਂੁਡ `ਚ ਬੜੀ ਸ਼ਰਧਾ ਨਾਲ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਸਟਰ ਮਦਨ ਲਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪਾਸਟਰ ਡਾ. ਅਲੈਕਸ ਅਬਰਾਹਮ ਡਾਇਰੈਕਟਰ ਉਪਰੇਸ਼ਨ ਅਗਾਪੇ ਬ੍ਰਦਰ ਜੀ.ਸੀ ਦਿੱਲੀ (ਗੋਬਿੰਦ ਚਿਤੰਬਰਮ) ਤੇ ਪਾਸਟਰ ਵੋਰਲ ਦਾਨੀਆਲ ਲੁਧਿਆਣਾ ਬਤੌਰ ਮੁੱਖ ਪ੍ਰਚਾਰਕ ਦੇ ਤੌਰ `ਤੇ ਸ਼ਿਰਕਤ ਕਰ ਰਹੇ ਹਨ।
 ਇਸ ਤੋਂ ਇਲਾਵਾ ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ, ਸਰਬੰਸ ਸਿੰਘ ਮਾਣਕੀ ਆਪ ਆਗੂ ਸਮਰਾਲਾ, ਜਗਜੀਵਨ ਸਿੰਘ ਖੀਰਨੀਆਂ ਸਾਬਕਾ ਚੇਅਰਮੈਨ ਮਾਰਕਫੈਡ ਪੰਜਾਬ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਹਲਕਾ ਇੰਚਾਰਜ ਸਮਰਾਲਾ, ਲਾਲਾ ਮੰਗਤ ਰਾਏ ਪ੍ਰਧਾਨ ਨਗਰ ਕੌਂਸਲ, ਗੁਰਦੀਪ ਸਿੰਘ ਰਾਏ ਪ੍ਰਿੰਸੀਪਲ, ਮਹਿੰਦਰ ਸਿੰਘ ਭੰਗਲਾਂ ਸਾਬਕਾ ਪ੍ਰਧਾਨ ਨਗਰ ਕੌਂਸਲ, ਕੌਂਸਲਰ ਸਤਵੀਰ ਸਿੰਘ ਅਕਾਲੀ ਆਗੂ ਤੇ ਇਲਾਕੇ ਦੇ ਮਸੀਹੀ ਭਾਈਚਾਰੇ ਦੇ ਲੋਕ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ।ਸਮਾਗਮ ਵਿੱਚ ਪ੍ਰਭੂ ਯਿਸੂ ਮਸੀਹ ਜੀ ਦੇ ਗੀਤ ਤੇ ਭਜਨ ਪੇਸ਼ ਕੀਤੇ ਜਾਣਗੇ ਅਤੇ ਬੱਚਿਆਂ ਤੇ ਵੱਡਿਆਂ ਵੱਲੋਂ ਗਿੱਧਾ ਤੇ ਭੰਗੜਾ ਪਾ ਕੇ ਪ੍ਰਭੂ ਦੀ ਮਹਿਮਾ ਕੀਤੀ ਜਾਵੇਗੀ।ਆਈ ਹੋਈ ਸੰਗਤ ਲਈ ਪ੍ਰਭੂ ਦਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।  

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply