ਸਮਰਾਲਾ, 24 ਦਸੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਜੇਦੀਪ ਸਿੰਘ, ਪ੍ਰਬੰਧ ਅਫ਼ਸਰ ਕਰਨਲ ਵਾਈ.ਐਸ ਰੇਡੂ ਵੱਲੋਂ ਚੁਣੇ ਗਏ 17 ਐਨ.ਸੀ.ਸੀ ਕੈਡਿਟਾਂ ਨੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਅਗਵਾਈ ਵਿੱਚ ਪਿਛਲੇ ਦਿਨੀਂ ਗੁਜਰਾਤ ਦੇ ਬੜੌਦਰਾ ਵਿਖੇ ਲੱਗੇ ਆਲ-ਇੰਡੀਆ ਟਰੈਕਿੰਗ ਕੈਂਪ ਵਿੱਚ ਭਾਗ ਲਿਆ।ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਆਯੋਜਿਤ ਕੀਤੇ ਗਏ ਇਸ ਟਰੈਕਿੰਗ ਕੈਂਪ ਵਿੱਚ ਕੈਡਿਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਰਾਜ ਦੀ ਬੱਲੇ-ਬੱਲੇ ਕਰਵਾਈ ਗਈ।
ਕੈਂਪ ਦੌਰਾਨ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ ਬਾਰਵੀਂ ਜਮਾਤ ਦੇ ਯਸ਼ੀਲ ਮੁਹੰਮਦ, ਅਸ਼ਵਨੀ ਸਿੰਘ, ਰਮਨਦੀਪ ਸਿੰਘ, ਸੰਦੀਪ ਸਿੰਘ ਅਤੇ ਦਸਵੀਂ ਜਮਾਤ ਦੇ ਮਾਨਵ ਮਿਗਲਾਨੀ ਵੱਲੋਂ ਨਸ਼ਿਆਂ ਵਿਰੋਧੀ ਖੇਡੀ ਗਈ ਸਕਿੱਟ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ।ਜੂਨੀਅਰ ਡਵੀਜ਼ਨ ਦੇ ਹਰਪ੍ਰੀਤ ਸਿੰਘ ਅਤੇ ਮਾਨਵ ਮਿਗਲਾਨੀ ਵਲੋਂ ਖੋ-ਖੋ ਵਿਚੋਂ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਪੰਜਾਬ ਰਾਜ ਦਾ ਨਾਂ ਰੋਸ਼ਨ ਕੀਤਾ ਗਿਆ।ਸੀਨੀਅਰ ਡਵੀਜ਼ਨ ਦੇ ਬਾਰਵੀਂ ਜਮਾਤ ਦੇ ਰਾਹੁਲ, ਰਮਨਦੀਪ ਸਿੰਘ ਅਤੇ ਸੰਦੀਪ ਸਿੰਘ ਨੇ ਰੱਸਾਕੱਸੀ ਦੇ ਮੁਕਾਬਲੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਪਹੰੁਚਣ ਤੇ ਇਸ ਸ਼ਾਨਦਾਰ ਜਿੱਤ ਪ੍ਰਾਪਤ ਐਨ.ਸੀ.ਸੀ ਕੈਡਿਟਾਂ ਦਾ ਪਿ੍ਰੰਸੀਪਲ, ਲੈਫ਼ਟੀਨੈਂਟ ਜਤਿੰਦਰ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਪ੍ਰਿੰਸੀਪਲ ਵੱਲੋਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਲਈ ਲੈਫ਼. ਜਤਿੰਦਰ ਕੁਮਾਰ ਅਤੇ ਕੈਡਿਟਾਂ ਨੂੰ ਵਧਾਈ ਦਿੱਤੀ ਗਈ। ਕੈਡਿਟਾਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਲੈਕ. ਰਾਜੀਵ ਰਤਨ, ਹਰੀ ਚੰਦ ਵਰਮਾ, ਗੁਰਮੀਤ ਸਿੰਘ, ਇੰਦਰਪ੍ਰੀਤ ਕੌਰ ਸੇਖੋਂ, ਵਰਿੰਦਰ ਕੁਮਾਰ, ਮਨਜੀਤ ਕੌਰ, ਸੀਮਾ ਸ਼ਰਮਾ, ਜਗਜੀਤ ਸਿੰਘ ਤੋਂ ਇਲਾਵਾ ਵਿਨੋਦ ਰਾਵਲ, ਜਸਵਿੰਦਰ ਸਿੰਘ, ਸਤਨਾਮ ਸਿੰਘ, ਵਰਿੰਦਰ ਪਾਲ ਸਿੰਘ ਢਿੱਲੋਂ, ਸਿਕੰਦਰ ਸਿੰਘ, ਗੁਰਦਰਸ਼ਨ ਕੌਰ, ਨੀਲਮ ਕੌਰ, ਪਰਮਜੀਤ ਕੌਰ, ਪਵਨਪ੍ਰੀਤ ਸਿੰਘ ਪੰਧੇਰ, ਬਲਰਾਜ ਸਿੰਘ, ਸੁਖਦੇਵ ਸਿੰਘ, ਪਵਨ ਕੁਮਾਰ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media