Friday, August 28, 2026

ਖ਼ਾਲਸਾ ਕਾਲਜ ਵੂਮੈਨ ਵਿਖੇ ਐਨ.ਐਸ.ਐਸ ਕੈਂਪ ਲਗਾਇਆ

ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 7 ਰੋਜ਼ਾ ਐਨ.ਐਸ.ਐਸ ਕੈਂਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਆਯੋਜਿਤ ਇਸ ਕੈਂਪ ’ਚ ਕਾਲਜ ਦੀਆਂ 120 ਵਿਦਿਆਰਥਣਾਂ ਨੇ ਭਾਗ ਲਿਆ।ਐਨ.ਐਸ.ਐਸ ਪ੍ਰੋਗਰਾਮ ਦੇ ਸੰਚਾਲਕ ਡਾ. ਚੰਚਲ ਬਾਲਾ ਅਤੇ ਪਲਾਸਟਿਕ ਸਰਜਨ ਅਤੇ ਚਮੜੀ ਦੇ ਮਾਹਿਰ ਡਾ. ਮਨੀਲਾ ਮੁੱਖ ਮਹਿਮਾਨ ਦੇ ਰੂਪ ’ਚ ਮੌਜ਼ੂਦ ਸਨ।
    ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਮੁੱਖ ਮਹਿਮਾਨ ਨੂੰ `ਜੀ ਆਇਆ` ਕਿਹਾ ਅਤੇ ਵਿਦਿਆਰਥਣਾਂ ਨੂੰ ਸਮਰਪਣ ਭਾਵ ਨਾਲ ਇਸ ਕੈਂਪ ’ਚ ਸ਼ਿਰਕਤ ਕਰਨ ਦੀ ਪ੍ਰੇਰਣਾ ਦਿੱਤੀ।ਉਨ੍ਹਾਂ ਕਿਹਾ ਕਿ ਐਨ.ਐਸ.ਐਸ ਪ੍ਰੋਗਰਾਮ ’ਚੋਂ ਮਨੁੱਖੀ ਸੇਵਾ ਅਤੇ ਸਦਭਾਵਨਾ ਦੀਆਂ ਕੀਮਤਾਂ ਅਤੇ ਕਦਰਾਂ ਦੀ ਸਿਖ ਸਾਰੀ ਉਮਰ ਲਈ ਪ੍ਰੇਰਨਾ ਦਾ ਸ੍ਰੋਤ ਬਣਦੀ ਹੈ।ਇਸ ਉਪਰੰਤ ਡਾ. ਮਨੀਲਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਚਮੜੀ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਸਹੀ ਭੋਜਨ ਅਤੇ ਸਾਕਾਰਤਮਕਤਾ ਦੇ ਮਹੱਤਵ ਬਾਰੇ ਦੱਸਿਆ।ਇਸ ਤੋਂ ਇਲਾਵਾ ਉਨ੍ਹਾਂ ਚਮੜੀ ਦੀਆਂ ਸਮੱਸਿਆਵਾਂ ਸਬੰਧੀ ਡਾਕਟਰੀ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ।
    ਲੈਕਚਰ ਦੇ ਅੰਤ ’ਚ ਡਾ. ਚੰਚਲ ਬਾਲਾ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅੰਦਰੂਨੀ ਅਤੇ ਬਾਹਰੀ ਸੰਭਾਲ ਲਈ ਸਾਨੂੰ ਸਾਡੇ ਆਚਾਰ ਅਤੇ ਵਿਹਾਰ ਨੂੰ ਸੰਤੁਲਿਤ ਰੱਖਣਾ ਹੋਵੇਗਾ।ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਵਿਦਿਆਰਥਣਾਂ ਮੌਜ਼ੂਦ ਸਨ। 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply