ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡੀ.ਐਸ.ਪੀ ਜੰਡਿਆਲਾ ਗੁਰੂ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਵੱਖ-ਵੱਖ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ ਗੁਰਮੀਤ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਅਤੇ ਸ਼ਰਾਰਤੀ ਅਨਸਰਾਂ ਨੂੰ ਠੱਲ ਪਾਉਣ ਲਈ ਇਹ ਮਾਰਚ ਕੱਢਿਆ ਜਾ ਰਿਹਾ ਹੈ।ਡੀ.ਐਸ.ਪੀ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਆਪਣਾ ਲਾਇਸੈਂਸੀ ਅਸਲਾ ਤੁਰੰਤ ਪੁਲਿਸ ਥਾਣਿਆਂ ਵਿੱਚ ਜਮ੍ਹਾਂ ਕਰਵਾਉਣ, ਨਹੀਂ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਅਸਲਾ ਲਾਇਸੈਂਸ ਰੱਦ ਕੀਤੇ ਜਾਣਗੇ।ਉਨ੍ਹਾਂ ਗੰਨ ਹਾਊਸ ਵਾਲਿਆਂ ਨੂੰ ਵੀ ਅਸਲਾ ਜਮਾਂ ਕਰਾਉਣ ਉਪਰੰਤ ਹੀ ਰਸੀਦ ਦਿੱਤੇ ਜਾਣ ਲਈ ਕਿਹਾ।ਡੀ.ਐਸ.ਪੀ ਨੇ ਕਿਹਾ ਕਿ ਸ਼ਾਂਤੀਪੂਰਨ ਚੋਣਾਂ ਲਈ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।ਫਲੈਗ ਮਾਰਚ ਵਿੱਚ ਐਸ.ਐਚ.ਓ ਜੰਡਿਆਲਾ ਰਾਜਬੀਰ ਸਿੰਘ, ਅਮਨਦੀਪ ਸਿੰਘ, ਸਿਕੰਦਰ ਸਿੰਘ, ਬਿਕਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ `ਚ ਪੁਲਿਸ ਫੋਰਸ ਮੌਜੂਦ ਸੀ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media