ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਿਮਾਂਸ਼ੂ ਅਗਰਵਾਲ ਵਲੋਂ ਸੇਵਾ ਕੇਂਦਰ, ਤਹਿਸੀਲ ਅਤੇ
ਦਫਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਬ੍ਰਾਂਚਾਂ ਦਾ ਅਚਨਚੇਤ ਨਰੀਖਣ ਕੀਤਾ ਗਿਆ।ਅਗਰਵਾਲ ਵਲੋਂ ਸੇਵਾ ਕੇਂਦਰ ਅਤੇ ਤਹਿਸੀਲ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
ਅਗਰਵਾਲ ਨੇ ਮੌਕੇ ਤੇ ਹੀ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਏਜੰਟਾਂ ਦੇ ਚੁੰਗਲ ਵਿੱਚ ਨਾ ਫਸਣ ਅਤੇ ਜੇਕਰ ਕੋਈ ਇਨ੍ਹਾਂ ਨੂੰ ਸਰਕਾਰੀ ਕੰਮ ਕਰਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ।ਅਗਰਵਾਲ ਨੇ ਸਰਕਾਰੀ ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਜੇਕਰ ਕੋਈ ਕਿਸੇ ਬਰਾਂਚ ਵਿੱਚ ਏਜੰਟ ਪਾਇਆ ਗਿਆ ਤਾਂ ਉਸ ਕਰਮਚਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media