Friday, August 28, 2026

ਪ੍ਰਧਾਨ ਮੰਤਰੀ ਵਲੋਂ ਰਾਸ਼ਟਰੀ ਅਖੰਡਤਾ ਲਈ ਸਰਦਾਰ ਪਟੇਲ ਪੁਰਸਕਾਰ ਦਾ ਐਲਾਨ

ਦਿੱਲੀ, 25 ਦਸੰਬਰ (ਪੰਜਾਬ  ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੇਵਡੀਆ ਵਿੱਚ ਡੀ.ਜੀ.ਪੀ/ਆਈ.ਜੀ.ਪੀ ਸੰਮੇਲਨ ਵਿੱਚ ਰਾਸ਼ਟਰੀ ਅਖੰਡਤਾ Sardar Patelਲਈ ਸਲਾਨਾ ਸਰਦਾਰ ਪਟੇਲ ਪੁਰਸਕਾਰ ਦਾ ਐਲਾਨ ਕੀਤਾ।ਇਹ ਪੁਰਸਕਾਰ ਰਾਸ਼ਟਰੀ ਏਕੀਕਰਨ ਨੂੰ ਹੋਰ ਵਧਾਉਣ ਦੀ ਦਿਸ਼ਾ ਵਿੱਚ ਅਸਧਾਰਨ ਯਤਨਾਂ ਲਈ ਦਿੱਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਕਿਹਾ, “ਸਰਦਾਰ ਪਟੇਲ ਨੇ ਭਾਰਤ ਨੂੰ ਇਕਜੁੱਟ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।ਰਾਸ਼ਟਰੀ ਅਖੰਡਤਾ ਲਈ ਸਰਦਾਰ ਪਟੇਲ ਪੁਰਸਕਾਰ ਉਨ੍ਹਾਂ ਲਈ ਇੱਕ ਉਚਿਤ ਸ਼ਰਧਾਂਜਲੀ ਹੋਵੇਗੀ ਅਤੇ ਇਹ ਵੱਧ ਤੋਂ ਵੱਧ ਲੋਕਾਂ ਨੂੰ ਭਾਰਤ ਦੀ ਏਕਤਾ ਅਤੇ ਰਾਸ਼ਟਰੀ ਅਖੰਡਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਪ੍ਰੇਰਿਤ ਕਰੇਗਾ।”

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply