ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਿੰਨੀ ਸੈਕਟਰੀਏਟ ਰੋਡ ਨਿਵਾਸੀ ਪ੍ਰਤਾਪ ਸਿੰਘ ਵਲੋਂ ਆਪਣੀ ਨੌਕਰੀ ਦੇ 30 ਸਾਲ ਪੂਰੇ ਹੋਣ ‘ਤੇ ਸੇਵਾ ਮੁਕਤੀ ਮੌਕੇ ਆਪਣੇ ਗ੍ਰਹਿ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਾਸੋਂ ਵਾਹਿਗੁਰੂ ਦੇ ਸ਼ੁਕਰਾਨੇ ਲਈ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਸੁਸਾਇਟੀ ਮੈਂਬਰਾਂ ਨੇ ਕੀਰਤਨ ਕੀਤਾ ਅਤੇ ਅਰਦਾਸ ਰਾਕੇਸ਼ ਸਿੰਘ ਖਾਲਸਾ ਵਲੋਂ ਕੀਤੀ ਗਈ।ਪ੍ਰਤਾਪ ਸਿੰਘ ਨੇ ਪੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਨਿਵਾਸੀ ਪਰਿਵਾਰ ਨੂੰ ਗੁਰੂ ਦੀ ਬਖ਼ਸ਼ਿਸ਼ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।ਪ੍ਰੋਗਰਾਮ ਵਿੱਚ ਹਾਜ਼ਰ ਮੈਂਬਰਾਂ ਵਿੱਚ ਭਾਈ ਚਰਨਜੀਤ ਸਿੰਘ, ਅਮਰਜੀਤ ਸਿੰਘ, ਗੁਰਜੀਤ ਸਿੰਘ, ਜੋਗਿੰਦਰ ਸਿੰਘ, ਗੁਰਦਰਸ਼ਨ ਸਿੰਘ, ਅਵਤਾਰ ਸਿੰਘ ਕੈਂਥ, ਅਵਤਾਰ ਸਿੰਘ ਜੋਗੀ ਨਗਰ, ਗੁਰਿੰਦਰ ਸਿੰਘ ਸਾਹਨੀ, ਜ਼ਸ਼ਨ ਸਿੰਘ ਆਦਿ ਸ਼ਾਮਲ ਸਨ।ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media