Tuesday, October 6, 2026

ਸਰਬੱਤ ਦੇ ਭਲੇ ਦੀ ਇਕਾਈ ਵਲੋਂ ਜਰੂਰਤਮੰਦਾਂ ਨੂੰ ਪੈਨਸ਼ਨ ਦੇ ਚੈਕ ਤਕਸੀਮ

PPN2612201804ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿੱਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵੱਲੋਂ ਟਰੱਸਟ ਦੇ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਲੋਂ ਗਰੀਬ, ਵਿਧਵਾਵਾਂ, ਬਜ਼ੁਰਗ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵੱਲੋ ਇਸ ਮਹੀਨੇ ਦੀ ਰਾਸ਼ਨ ਸਮੱਗਰੀ ਤੇ ਮਾਇਕ ਸਹਾਇਤਾ ਦੇ ਚੈਕ ਦਿੱਤੇ ਗਏ।ਇਕਾਈ ਦੇ ਮੈਂਬਰ ਅਤੇ ਜਨਰਲ ਸਕੱਤਰ ਲਛਮਣ ਸਿੰਘ, ਹਰਿੰਦਰਪਾਲ ਸਿੰਘ ਧਵਨ, ਕਰਤਾਰ ਸਿੰਘ ਜੱਜ, ਰਾਜਿੰਦਰ ਸਿੰਘ, ਚੰਦਰ ਪ੍ਰਕਾਸ਼, ਗੁਰਦਰਸ਼ਨ ਸਿੰਘ ਆਦਿ ਹਾਜ਼ਰ ਸਨ।ਮੈਂਬਰਾਂ ਨੇ ਕਿਹਾ ਕਿ ਇਸ ਨੇਕ ਕੰਮ ਤੋਂ ਇਲਾਵਾ ਸਮਾਜਿਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ।ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਦਵਾਈਆਂ ਆਦਿ ਦਾ ਪ੍ਰਬੰਧ ਕਰਨਾ ਵੀ ਸ਼ਾਮਲ ਹੈ। ਸਲੱਮ ਖੇਤਰਾਂ ਵਿੱਚ ਵੀ ਸਰਬੱਤ ਦਾ ਭਲਾ ਟਰੱਸਟ ਜਰੂਰਤਮੰਦਾਂ ਦੀ ਲੋੜ ਅਨੁਸਾਰ ਸੇਵਾਵਾਂ ਪ੍ਰਦਾਨ ਕਰ ਰਹੀ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply