Tuesday, October 6, 2026

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਸ਼ਰਾਬ ਦੀਆਂ 236 ਪੇਟੀਆਂ ਸ਼ਰਾਬ ਬਰਾਮਦ

PPN2612201805ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸੀ.ਆਈ.ਏ ਸਟਾਫ਼-2 ਦੀ ਪੁਲਿਸ ਟੀਮ ਵੱਲੋ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਇਕ ਕੈਟਰ ਵਿਚੋ ਹਰਿਆਣਾ ਸਰਾਬ ਦੀਆਂ 236 ਪੇਟੀਆਂ ਨੂਰਆਣਾ ਤੋਂ ਬਰਾਮਦ ਕੀਤੀਆ ਗਈਆ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜਰ ਸਮਾਜ ਵਿਰੋਧੀ ਅਨਸਰਾਂ ‘ਤੇ ਪੈਣੀ ਨਜਰ ਰੱਖੀ ਜਾ ਰਹੀ ਹੈ।ਇਸੇ ਲੜੀ ਤਹਿਤ ਉਨਾਂ ਨੇ ਸੂਚਨਾ ‘ਤੇ ਇੱਕ ਕੈਟਰ ਵਿੱਚੋਂ ਹਰਿਆਣਾ ਮਾਰਕਾ ਸ਼ਰਾਬ ਦੀਆਂ ੨੩੬ ਪੇਟੀਆਂ ਬਰਾਮਦ ਕੀਤੀਆ ਹਨ।ਉਨਾਂ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਹੀ ਕੈਟਰ ਚਾਲਕ ਅਮ੍ਰਿਤਪਾਲ ਸਿੰਘ ਵਾਸੀ ਰੋੜੀਕਪੁਰਾ ਜਿਲਾ ਫਰੀਦਕੋਟ ਨੂੰ ਕਾਬੂ ਕਰ ਕੇ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply