ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ21ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਸ਼ਰਨਜੀਤ ਸਿੰਘ ਢਿੱਲੋਂ ਕੈੰਪਸ ਡਾਇਰੈਕਟਰ ਯੂਨੀਵਰਸਿਟੀ ਨੇ ਸਕੁਲ ਪ੍ਰਬੰਧਕਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਇਥੋਂ ਪੜ ਕੇ ਵੱਡੇ ਵੱਡੇ ਅਹੁੱਦਿਆਂ ‘ਤੇ ਬਿਰਾਜਮਾਨ ਹਨ।ਸਕੂਲੀ ਬੱਚਿਆਂ ਵਲੋਂ ਸਮਾਜਿਕ ਬੁਰਾਈਆਂ, ਦੇਸ਼ ਭਗਤੀ ਬਾਰੇੇ ਨਾਟਕ ਪੇਸ਼ ਕੀਤੇ ਗਏ।ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਨੇ ਸਾਰਿਆਂ ਦਾ ਮਨ ਮੋਹ ਲਿਆ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾਕਟਰ ਜੇ.ਐਸ ਰੰਧਾਵਾ, ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ, ਨਮਰਤਾ, ਕੋਚ ਪਰਮਿੰਦਰ ਤੇ ਸਟਾਫ ਮੈਂਬਰ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media