ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਸੰਧੂ) – ਪੰਜਾਬ ਸਰਕਾਰ ਵਲੋਂ ਸੂਬੇ ਨੁੂੰੰ ਨਸ਼ਾ ਮੁਕਤ ਕਰਨ ਲਈ ਖੇਡਾਂ ਨੂੰ ਪ੍ਰਫੁਲਤ ਕਰਨ ਦੇ ਦਾਅਵਿਆਂ ਦੇ ਬਾਵਜ਼ੂਦ ਖਿਡਾਰੀਆਂ ਨੂੰ ਉਨ੍ਹਾਂ ਦਾ ਬਣਦਾ ਮਾਨ-ਸਨਮਾਨ ਦੇਣ ਵਾਸਤੇ ਵੀ ਦੋਹਰੀ ਨੀਤੀ ਅਪਨਾਈ ਜਾ ਰਹੀ ਹੈ।ਉਘੇ ਖੇਡ ਪ੍ਰਮੋਟਰ ਤੇ ਪੰਥਕ ਆਗੂ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਖਿਡਾਰੀ ਤੇ ਖੇਡ ਖੇਤਰ ਦੋਵੇਂ ਹੀ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ।ਕਈ ਖਿਡਾਰੀ ਘਰੇਲੂ ਤੰਗੀਆਂ ਤੁਰਸ਼ੀਆਂ ਦੇ ਚੱਲਦਿਆਂ ਇਹ ਸੋਚ ਕੇ ਖੇਡ ਖੇਤਰ ਵੱਲ ਉਤਸ਼ਾਹਿਤ ਹੁੰਦੇ ਹਨ ਕਿ ਉਨ੍ਹਾਂ ਨੂੰ ਸਰਕਾਰਾਂ ਦੇ ਵੱਲੋਂ ਕੋਟੇ ਦੀ ਬਣਦੀ ਨੌਕਰੀ ਤੇ ਹੋਰ ਸੁੱਖ ਸਹੂਲਤਾਂ ਪ੍ਰਦਾਨ ਹੋਣਗੀਆਂ, ਪਰ ਖਿਡਾਰੀਆਂ ਦੇ ਸੁਪਨੇ ਚਕਨਾਚੂਰ ਹੋ ਕੇ ਰਹਿ ਗਏ ਹਨ।ਸਖੀਰਾ ਨੇ ਕਿਹਾ ਕਿ ਸਰਕਾਰ ਦੀਆਂ ਨਾਕਸ ਨੀਤੀਆਂ ਦੇ ਕਾਰਨ ਪੰਜਾਬ ਦੀ ਨੌਜਵਾਨੀ ਕੁਰਾਹੇ ਪੈ ਕੇ ਨਸ਼ਿਆਂ ਦੀ ਦਲਦਲ ਵਿੱਚ ਫਸੀ ਹੋਈ ਹੈ।ਅਗਰ ਸਰਕਾਰ ਸੂਬੇ ਨੂੰ ਵਾਕਿਆ ਹੀ ਨਸ਼ਾ ਮੁਕਤ ਬਣਾਉਣਾ ਚਾਹੁੰਦੀ ਹੈ ਤੇ ਨੌਜਵਾਨਾਂ ਤੇ ਖੇਡ ਖੇਤਰ ਦੇ ਬੇਹਤਰੀ ਲਈ ਠੋਸ ਨੀਤੀ ਅਪਣਾਉਣੀ ਪਵੇਗੀ।ਉਨ੍ਹਾਂ ਕਿਹਾ ਕਿ ਕਈ ਰਾਜ, ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਬੇਰੁਜ਼ਗਾਰੀ ਦੇ ਆਲਮ ਵਿੱਚ ਡੁੱਬੇ ਹੋਏ ਹਨ ਤੇ ਆਪਣੇ ਭਵਿੱਖ ਨੂੰ ਲੈ ਕੇ ਚਿੰਤਿਤ ਹਨ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖਿਡਾਰੀਆਂ ਵਾਸਤੇ ਚੰਗੀਆਂ ਨੀਤੀਆਂ ਤੇ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਜਾਣ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media