ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਵਿਚ ਦੁਕਾਨਦਾਰਾਂ ਵਲੋਂ ਵਾਹਣਾਂ ’ਤੇ ਲੱਗਣ ਵਾਲੀਆਂ ਨੰਬਰ ਪਲੇਟਾਂ ਦੇ ਬਣਾਉਣ ’ਤੇ 23 ਜਨਵਰੀ 2019 ਤੱਕ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਵਹੀਕਲਾਂ ’ਤੇ ਲੱਗਣ ਵਾਲੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਅਸਾਨੀ ਨਾਲ ਵਾਹਣਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿਚ ਕਿਸੇ ਵਾਰਦਾਤ ਨੂੰ ਅੰਜ਼ਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਜਿਨ੍ਹੇ ਵੀ ਨਵੇਂ ਵਹੀਕਲ ਖ਼ਰੀਦੇ ਜਾਣਗੇ ਉਨ੍ਹਾਂ ਵਹੀਕਲਾਂ ’ਤੇ ਹਾਈ ਸਕਿਊਰਟੀ ਨੰਬਰ ਪਲੇਟਾਂ ਲਗਾਉਣਾ ਜ਼ਰੂਰੀ ਹੋ ਗਿਆ ਹੈ।ਜ਼ਿਲ੍ਹਾ ਬਠਿੰਡਾ ਅੰਦਰ ਹਾਈ ਸਕਿਊਰਟੀ ਨੰਬਰ ਪਲੇਟਾਂ ਲਗਾਉਣ ਦਾ ਕੰਮ ਆਟੋਮੇਟਿਡ ਡਰਾਈਵਿੰਗ ਟਰੈਕ ਪਿੰਡ ਨਰੂਆਣਾ ਜ਼ਿਲ੍ਹਾ ਬਠਿੰਡਾ ਵਿਖੇ 10 ਦਸੰਬਰ 2018 ਤੋਂ ਸ਼ੁਰੂ ਹੋ ਚੁੱਕਾ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media