ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ (ਸੀ.ਐਸ.ਐਮ) ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਵਿਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਅੱਵਲ ਰਹੀਆਂ ਹਨ।ਵਿਦਿਆਰਥਣ ਉਰਜਾ ਨੇ 91.56% ਅੰਕ ਪ੍ਰਾਪਤ ਕਰ ਪਹਿਲਾ ਸਥਾਨ, ਪਲਵਲਾਸਤਾ ਰਜਿਤਾ ਨੇ 87.7% ਅੰਕ ਪ੍ਰਾਪਤ ਕਰ ਦੂਜਾ ਅਤੇ ਦਵਿਯਾ ਨੇ 85.78% ਅੰਕ ਪ੍ਰਾਪਤ ਕਰ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਕਮੇਟੀ ਦੇ ਪ੍ਰਧਾਨ ਸੰਜੇ ਗੋਇਲ, ਉਪ ਪ੍ਰਧਾਨ ਪ੍ਰਮੋਦ ਮਹੇਸ਼ਵਰੀ, ਸੈਕਟਰੀ ਚੰਦਰ ਸ਼ੇਖਰ ਮਿੱਤਲ, ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਤੇ ਗਣਿਤ ਵਿਭਾਗ ਮੁੱਖੀ ਸ਼੍ਰੀਮਤੀ ਤਰੂ ਮਿੱਤਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ `ਤੇ ਵਧਾਈ ਦਿੱਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media