Friday, August 28, 2026

30 ਦਸੰਬਰ ਨੂੰ ਪੰਚਾਇਤੀ ਚੋਣਾਂ ਦੋਰਾਨ ਡਰਾਈ ਡੇਅ ਦਾ ਐਲਾਨ

Votes1ਪਠਾਨਕੋਟ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਹੈ ਕਿ ਮਾਨਯੋਗ ਸਟੇਟ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ 30 ਦਸੰਬਰ 2018 ਦਿਨ ਐਤਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪੰਚਾਇਤੀ ਚੋਣਾਂ ਦੋਰਾਨ ਗਰਾਮ ਪੰਚਾਇਤ ਦੀ ਹਦੂਦ ਅੰਦਰ ਸਵੇਰੇ 5 ਵਜੇ ਤੋਂ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਦਿਨ ਦੋਰਾਨ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸਰਾਬ ਵੇਚਣ ਅਤੇ ਪੀਣ ਦੀ ਕਨੂੰਨੀ ਇਜ਼ਾਜਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ `ਤੇ ਸ਼ਰਾਬ ਦੀ ਵਿਕਰੀ ਕਰਨ  ਵਰਤੋ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ `ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply