ਪਠਾਨਕੋਟ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਦਸੰਬਰ ਨੂੰ ਪਠਾਨਕੋਟ ਵਿਖੇ ਸਥਿਤ ਏਅਰ ਫੋਰਸ ਸਟੇਸਨ ਵਿਖੇ ਪਹੁੰਚੇ।ਉਹ ਹਿਮਾਚਲ ਪ੍ਰਦੇਸ਼ ਦੇ ਧਰਮਸਾਲਾ ਵਿਖੇ ਸਥਿਤ ਪੁਲਿਸ ਗਰਾਉਂਡ `ਚੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਕਾਰਜਕਾਲ ਨੂੰ ਇੱਕ ਸਾਲ ਪੂਰਾ ਹੋਣ `ਤੇ ਕਰਵਾਈ ਜਾ ਰਹੀ ਧੰਨਵਾਦ ਰੈਲੀ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਹਾਜ਼ਰ ਹੋਣ ਜਾ ਰਹੇ ਹਨ। ਉਹ 27 ਦਸੰਬਰ 2018 ਦਿਨ ਵੀਰਵਾਰ ਨੂੰ ਸਵੇਰੇ ਕਰੀਬ 11.30 ਵਜੇ ਏਅਰ ਫੋਰਸ ਸਟੇਸ਼ਨ ਪਠਾਨਕੋਟ ਵਿਖੇ ਵਿਸ਼ੇਸ਼ ਹਵਾਈ ਜਹਾਜ ਰਾਹੀਂ ਪਹੰੁਚੇ।
ਏਅਰ ਫੋਰਸ ਸਟੇਸ਼ਨ ਪਠਾਨਕੋਟ `ਤੇ ਏਅਰਫੋਰਸ ਸਟੇਸ਼ਨ ਕਮਾਂਡਰ ਪੰਜਾਬ ਸਰਕਾਰ ਵਲੋਂ ਓ.ਪੀ ਸੋਨੀ ਸਿੱਖਿਆ ਮੰਤਰੀ ਪੰਜਾਬ, ਬੀ. ਪੁਰੂਸਾਰਥਾ ਡਿਵੀਜਨਲ ਕਮਿਸ਼ਨਰ ਜਲੰਧਰ, ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ, ਸ੍ਰੀ ਐਸ.ਪੀ.ਐਸ. ਪਰਮਾਰ ਆਈ.ਜੀ ਬਾਰਡਰ ਰੇਂਜ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ, ਵਿਵੇਕਸ਼ੀਲ ਸੋਨੀ ਐਸ.ਐਸ.ਪੀ ਪਠਾਨਕੋਟ ਨੇ ਮਾਨਯੋਗ ਪ੍ਰਧਾਨ ਮੰਤਰੀ ਜੀ ਦਾ ਸਵਾਗਤ ਕੀਤਾ।ਇਸ ਤੋਂ ਬਾਅਦ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਰਮਸਾਲਾ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਹੈਲੀਕਾਪਟਰ ਰਾਹੀਂ ਰਵਾਨਾ ਹੋ ਗਏ।ਇਸ ਉਪਰੰਤ ਬਾਅਦ ਦੁਪਿਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈਲੀਕਾਪਟਰ ਰਾਹੀਂ ਏਅਰ ਫੋਰਸ ਸਟੇਸਨ ਪਠਾਨਕੋਟ ਵਾਪਸ ਪਹੁੰਚੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਨੂੰ ਮਿਲੇ ਅਤੇ ਹਵਾਈ ਜਹਾਜ਼ ਰਾਹੀਂ ਵਾਪਸ ਚਲੇ ਗਏ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media