Sunday, September 27, 2026

ਸਰਟੀਫਿਕੇਟ ਕੋਰਸ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 28 ਦਸੰਬਰ ( ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-Gndu1ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਸੈਸ਼ਨ ਜਨਵਰੀ  ਤੋਂ ਜੂਨ 2019 ਤੱਕ (ਲੜਕੀਆਂ ਲਈ) 6 ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ, 6 ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਅਤੇ (ਲੜਕੇ ਅਤੇ ਲੜਕੀਆਂ) ਲਈ 6 ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਵੈਬ ਡੀਜ਼ਾਈਨਿੰਗ, 6 ਮਹੀਨੇੇ ਦਾ ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲਜ਼ ਵਿਸ਼ਿਆਂ ਨਾਲ ਸਬੰਧਤ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ 28 ਦਸੰਬਰ 2018 ਤੱਕ ਆਨਲਾਈਨ ਰਜਿਸਟ੍ਰੇਸ਼ਨ ਯੂਨੀਵਰਸਿਟੀ ਵੈਬਸਾਈਟ www.gndu.ac.in/ <http://www.gndu.ac.in/>lifelong/default.aspx `ਤੇ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਵੈਬਸਾਈਟ www.gndu.ac.in <http://www.gndu.ac.in> ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਵਿਭਾਗ ਵਿਖੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
 

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply