ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਮਨਦੀਪ ਕਾਲਜ਼ ਆਫ ਨਰਸਿੰਗ ਜੇਠੂਵਾਲ ਵਲੋਂ ਬੀਤੇ ਦਿਨੀਂ ਤੀਜਾ ਸ਼ਮਾ ਰੌਸ਼ਨ ਸਮਾਰੋਹ ਦੌਰਾਨ ਪੋਸਟਰ ਮੇਕਿੰਗ, ਹੈਲਥੀ ਫ਼ੂਡ ਦਾ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਦੀ ਸ਼ੁਰੁਆਤ ਮੁੱਖ ਮਹਿਮਾਨ ਪ੍ਰਿੰਸੀਪਲ ਡਾਇਰੈਕਟਰ ਡਾ. ਅਨੀਤਾ ਭੱਲਾ ਅਤੇ ਵਿਸ਼ੇਸ਼ ਮਹਿਮਾਨ ਪ੍ਰਿੰਸੀਪਲ ਡਾ. ਦਰਸ਼ਨ ਕੌਰ ਸੋਹੀ, ਡਾ. ਅਮਨਦੀਪ ਕੌਰ ਮੈਨਜਿੰਗ ਡਾਇਰੈਕਟਰ ਅਮਨਦੀਪ ਕਾਲਜ਼ ਆਫ਼ ਨਰਸਿੰਗ, ਡਾ. ਅਨੂਪ੍ਰੀਤ ਕੌਰ ਅਤੇ ਪ੍ਰਿੰਸੀਪਲ ਕੇ.ਜੇ ਥਾਮਸ ਨੇ ਸ਼ਮਾ ਰੌਸ਼ਨ ਕਰਕੇ ਕੀਤੀ । 
ਸਭ ਤੋਂ ਪਹਿਲਾਂ ਰਾਸ਼ਟਰੀ ਗਾਨ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਹੋਈ ਅਤੇ ਇਸ ਤੋਂ ਬਾਅਦ ਬੀ.ਐਸ.ਸੀ. ਨਰਸਿੰਗ ਤੇ ਜੀ.ਐਨ.ਐਮ ਪਹਿਲਾ ਸਾਲ ਦੇ ਨਵੇਂ ਆਏ ਵਿਦਿਆਰਥੀਆਂ ਨੂੰ ਸਹੁੰ ਚੁਕਾ ਕੇ ਉਨ੍ਹਾਂ ਨੂੰ ਆਪਣੇ ਕਿੱਤੇ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੱਤੀ ਗਈ।ਮੁੱਖ ਮਹਿਮਾਨ ਡਾ. ਅਨੀਤਾ ਭੱਲਾ ਨੇ ਵਿਦਿਆਰਥੀਆਂ ਨਾਲ ਆਪਣੀ ਜਿੰਦਗੀ ਦੇ ਤਜ਼ਰਬੇ ਸਾਂਝੇ ਕੀਤੇ।ਉਪਰੰਤ ਪ੍ਰਿੰਸੀਪਲ ਡਾ. ਦਰਸ਼ਨ ਕੌਰ ਸੋਹੀ ਨੇ ਵਿਦਿਆਰਥੀਆਂ ਨੂੰ ਦੈਨਿਕ ਜੀਵਨ ‘ਚ ਨਰਸ ਦੀ ਭੂਮਿਕਾ ਅਤੇ ਕੰਮ ਤੋਂ ਜਾਣੂ ਕਰਵਾਇਆ।ਇਸ ਤੋਂ ਉਪਰੰਤ ਵਿਦਿਆਰਥੀਆਂ ਨੇ ਕੋਰਿਓਗ੍ਰਾਫ਼ੀ ਅਤੇ ਭੰਗਡਾ ਪੇਸ਼ ਕੀਤਾ।ਡਾ. ਅਮਨਦੀਪ ਕੌਰ ਨੇ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਵੱਲੋਂ ਨਰਸਿੰਗ ਨੂੰ ਆਪਣੇ ਕਿੱਤੇ ਵਜੋਂ ਚੁਣਨ ‘ਤੇ ਵਧਾਈ ਵੀ ਦਿੱਤੀ ਅਤੇ ਨਾਲ ਹੀ ਦੂਜੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨ ਕੇ ਨਵੇਂ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਲਈ ਪ੍ਰੇਰਿਆ।ਉਨ੍ਹਾਂ ਨੇ ਪਹਿਲੇ, ਦੂਜੇ ਅਤੇ ਤੀਜੇ ਨੰਬਰ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ।ਇਸ ਦੌਰਾਨ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਅਤੇ ਹੈਲਥੀ ਫ਼ੂਡ ਕੁਕਿੰਗ ਦਾ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ
ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …
Punjab Post Daily Online Newspaper & Print Media