Tuesday, November 24, 2026

ਪੰਚਾਇਤੀ ਚੋਣਾਂ ਲਈ ਐਸ.ਐਸ.ਪੀ ਮਾਨਸਾ ਨੇ ਪੁਲਿਸ ਕਰਮਚਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼

PPN2912201806ਭੀਖੀ/ਮਾਨਸਾ 29 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ  ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਚੋਣ ਡਿਊਟੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨਾਲ ਐਸ.ਐਸ.ਪੀ ਮਾਨਸਾ ਵਲੋਂ ਮੀਟਿੰਗ ਕੀਤੀ ਗਈ।ਜਿਸ ਵਿੱਚ ਐਸ.ਐਸ.ਪੀ ਨੇ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀ ਡਿਉਟੀ ਪੁਰੀ ਤਨਦੇਹੀ ਨਾਲ ਕਰਨ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ ਵੋਟ ਪਾ ਸਕਣ।ਉਹਨਾਂ ਕਰਮਚਾਰੀਆਂ ਨੂੰ ਆਪਣੀ ਡਿਊਟੀ ਨਿਰਪੱਖਤਾ ਨਾਲ ਕਰਨ ਦੀ ਹਦਾਇਤ ਕੀਤੀ।ਮਨਧੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply