Friday, February 27, 2026

ਪੰਚਾਇਤੀ ਚੋਣਾਂ ਲਈ ਪ੍ਰਸਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ

547 ਬੂਥਾਂ `ਤੇ ਤਾਇਨਾਤ ਹੋਣਗੇ 1490 ਪੁਲਿਸ ਮੁਲਾਜ਼ਮ – ਐਸ.ਐਸ.ਪੀ

PPN2912201808ਭੀਖੀ/ਮਾਨਸਾ 29 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਚਾਇਤੀ ਚੋਣਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਪ੍ਰਸਾਸ਼ਨ ਨਾਲ ਇੱਕ ਅਹਿਮ ਮੀਟਿੰਗ ਕੀਤੀ ਉਨ੍ਹਾਂ ਕਿਹਾ ਕਿ ਵੋਟਿੰਗ ਅਤੇ ਗਿਣਤੀ ਪ੍ਰਕ੍ਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਮੁਲਾਜ਼ਮ ਪੂਰੀ ਤਰ੍ਹਾਂ ਨਾਲ ਮੁਸਤੈਦ ਰਹਿਣ।ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਸ਼ਾ-ਨਿਰਦੇਸ਼ ਦੇ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਗਿਣਤੀ ਹਾਲ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।
    ਜ਼ਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਹਰ ਅਧਿਕਾਰੀ ਅਤੇ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਵੇ।ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਸ਼ੱੱਕੀ ਵੋਟਰ ਜਾਂ ਹੋਰ ਵੀ ਕਿਸੇ ਕਿਸਮ ਦੀ ਘਟਨਾ ਸਾਹਮਣੇ ਆਉਂਦੀ ਹੈ, ਤਾਂ ਤੁਰੰਤ ਉਨ੍ਹਾਂ ਦੇ ਜਾਂ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਉਨ੍ਹਾਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਭੈਅ, ਲਾਲਚ ਜਾਂ ਡਰ ਤੋਂ ਆਪਣੀ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
    ਮੀਟਿੰਗ ਦੌਰਾਨ ਐਸ.ਐਸ.ਪੀ ਮਨਧੀਰ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਪ੍ਰਸਾਸ਼ਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 547 ਬੂਥਾਂ `ਤੇ 1490 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਚੋਣਾਂ ਦਾ ਮਾਹੌਲ ਖ਼ਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣਾਂ ਨੂੰ ਨਿਰਪੱਖਤਾ ਪੂਰਵਕ ਅਤੇ ਸੁਖਾਲੇ ਮਾਹੌਲ ਵਿੱਚ ਕਰਵਾਉਣ ਲਈ ਹਰੇਕ ਪੁਲਿਸ ਮੁਲਾਜ਼ਮ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ।
    ਇਸ ਮੌਕੇ ਐਸ.ਪੀ (ਐਚ) ਮੇਜਰ ਸਿੰਘ ਅਤੇ ਐਸ.ਪੀ (ਇਨਵੈਸਟੀਗੇਸ਼ਨ) ਅਨਿਲ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਡੀ.ਐਸ.ਪੀਜ਼ ਮੌਜੂਦ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply