ਜੰਡਿਆਲਾ ਗੁਰੂ, 31 ਅਗਸਤ (ਹਰਿੰਦਰਪਾਲ ਸਿੰਘ) ਸਥਾਨਕ ਸੇਂਟ ਸੋਲਜਰ ਇਲਾਈਟ ਕਾਨਵੈਂਟ ਸਕੂਲ ਜੋਤੀਸਰ ਕਾਲੋਨੀ ਵਿਚ ਮੁਹੱਲਾ ਨਿਵਾਸੀਆਂ ਦੀ ਮੀਟਿੰਗ ਹੋਈ।ਜਿਸ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਪੋਦੇ ਵੰਡੇ ਗਏ। ਇਸ ਮੋਕੇ ਸਬਰਸੰਮਤੀ ਨਾਲ ਜੋਤੀਸਰ ਵੈਲਫੇਅਰ ਸੋਸਾਇਟੀ ਦਾ ਗਠਨ ਕੀਤਾ ਗਿਆ, ਜਿਸ ਦੇ ਅਹੁਦੇਦਾਰਾਂ ਦਾ ਐਲਾਨ ਅਗਲੀ ਮੀਟਿੰਗ ਵਿਚ ਕੀਤਾ ਜਾਵੇਗਾ।ਮੀਟਿੰਗ ਵਿਚ ਮੰਗਲ ਸਿੰਘ ਕਿਸ਼ਨਪੁਰੀ, ਅੰਗਰੇਜ਼ ਸਿੰਘ, ਰਬਜੀਤ ਸਿੰਘ, ਚੋਧਰੀ ਸਿਕੰਦਰ ਸਿੰਘ, ਗੋਪਾਲ ਸਿੰਘ, ਵਿਜੈ ਸ਼ਰਮਾ, ਵਿਕਾਸ ਸ਼ਰਮਾ, ਸਰਬਜੀਤ ਸਿੰਘ ਹੈਪੀ, ਦੀਦਾਰ ਸਿੰਘ, ਮਨਜਿੰਦਰ ਸਿੰਘ, ਸੋਹਣ ਅਰੋੜਾ, ਦਾਰਾ ਸਿੰਘ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਮੋਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …