ਬਠਿੰਡਾ, 31 ਦਸੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸ਼ਹਿਰ ਬਠਿੰਡਾ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ
ਪਿਛਲੇ 22 ਸਾਲਾਂ ਤੋਂ ਸਮੂਹਿਕ ਲਾਵਾਰਿਸ ਲਾਸ਼ਾਂ ਦੀ ਆਤਮਿਕ ਸ਼ਾਂਤੀ ਨਮਿਤ ਅਰਦਾਸ ਕਰਵਾਈ ਜਾਂਦੀ ਹੈ।ਉਸ ਲੜੀ ਤਹਿਤ ਅੱਜ 22ਵੀਂ ਵਾਰ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਲਾਵਾਰਿਸ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੁਸਾਇਟੀ ਮੈਂਬਰਾਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ੍ਰ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੁਪ ‘ਚ ਕਰਨ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ।ਜਾਣਕਾਰੀ ਸੁਸਾਇਟੀ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ ਵਲੋਂ ਪ੍ਰੈਸ ਨੂੰ ਦਿੱਤੀ ਗਈ।ਉਨ੍ਹਾਂ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਅਤੇ ਖੂਨਦਾਨੀ ਸੰਸਥਾਵਾਂ ਦੀ ਜੋ ਨਿਸ਼ਕਾਮ ਮਾਨਵਤਾ ਦੀ ਸੇਵਾ ਕਰ ਰਹੀਆਂ ਹਨ, ਦਾ ਤਨੋਂ ਮਨੋ ਧੰਨਵਾਦ ਕਰਨਾ ਅਤੇ ਜਿੰਨ੍ਹਾ ਵਲੋਂ ਹਾਦਸਾਗ੍ਰਸਤ ਪੀੜਤਾਂ ਨੂੰ ਸਹਾਰਾ ਦੇ ਕੇ ਡਾਕਟਰੀ ਸਹਾਇਤਾ, ਖੂਨਦਾਨ ਆਦਿ ਲਈ ਹਸਪਤਾਲ ਦਾਖਲ ਕਰਵਾਉਣ ਤੋਂ ਇਲਾਵਾ ਇਲਾਕੇ ਦੀਆਂ ਲਾਵਾਰਿਸ ਲਾਸ਼ਾਂ ਦੇ ਸਸਕਾਰ ਕਰਨ ਵਿਚ ਵੀ ਤੱਤਪਰ ਰਹਿੰਦੀਆਂ ਹਨ।ਉਨ੍ਹਾਂ ਸੰਸਥਾਵਾਂ ਦੇ ਆਗੂਆਂ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸਮਾਜ ਸੇਵੀਆਂ ਨੂੰ ਸਨਮਾਨਿਤ ਕੀਤਾ ਜਾਣਾ ਹੈ।ਤਾਂਕਿ ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰਨ ਵਾਲੇ ਸਮਾਜ ਸੇਵੀਆਂ ਦੀ ਜਿਥੇ ਹੌਸਲਾ ਅਫਜ਼ਾਈ ਹੰੁਦੀ ਹੈ ਤੇ ਹੋਰਨਾਂ ਨੂੰ ਵੀ ਸਮਾਜ ਸੇਵਾ ਕਰਨ ਦੀ ਪ੍ਰੇਰਨਾ ਮਿਲਦੀ ਹੈ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media