Friday, September 4, 2026

ਧਾਰਮਿਕ ਸਮਾਗਮ ਕਰਵਾਇਆ ਗਿਆ

ਬਠਿੰਡਾ, 31 ਦਸੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ PUNJ3012201802ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੇ.ਬੀ ਸਿੰਘ ਦੇ ਗ੍ਰਹਿ ਗੁਰੂ ਗੋਬਿੰਦ ਸਿੰਘ ਨਗਰ ਨੇੜੇ ਪਾਰਕ ਵਿਊ ਵਿਖੇ ਕੀਤੇ ਗਏ ਅਤੇ ਰਾਗੀ ਗੁਰਪ੍ਰੀਤ ਸਿੰਘ ਵਲੋਂ ਸਬਦ ਕੀਰਤਨ ਕੀਤਾ ਗਿਆ।ਉਪਰੰਤ ਅਰਦਾਸ ਸਮੇਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਨਿਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।ਹਾਜ਼ਰ ਮੈਂਬਰਾਂ ਵਿਚ ਭਾਈ ਚਰਨਜੀਤ ਸਿੰਘ, ਅਮਰਜੀਤ ਸਿੰਘ, ਪਿਤਪਾਲ ਸਿੰਘ ਪਾਲੀ, ਦਵਿੰਦਰ ਸਿੰਘ ਰਾਜਾ, ਗੁਰਿੰਦਰਜੀਤ ਸਿੰਘ, ਡਿੰਪੀ, ਮੱਕੜ, ਅਵਤਾਰ ਸਿੰਘ ਕੈਂਥ, ਜਗਜੀਤ ਸਿੰਘ, ਨਰਿੰਦਰ ਸਿੰਘ, ਗੁਰਮੀਤ ਸਿੰਘ, ਜੋਗਿੰਦਰ ਸਿੰਘ, ਗੁਰਦਰਸ਼ਨ ਸਿੰਘ, ਹਰਜਿੰਦਰ ਸਿੰਘ ਤੇ ਭੋਲਾ ਆਦਿ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply