ਬਠਿੰਡਾ, 31 ਦਸੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) -‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰੱਸਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ
ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੱਲ ਰਹੇ ਸਮਾਜ ਭਲਾਈ ਦੇ ਕੰਮਾਂ ਤੋਂ ਇਲਾਵਾ ਸ਼ਹਿਰਾਂ ਤੋਂ ਇਲਾਵਾ ਪਿੰਡਾਂ ਵਿੱਚ ਵੀ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਿਲਾਈ ਕਢਾਈ ਅਤੇ ਕੰਪਿਊਟਰ ਦੀ ਸਿਖਲਾਈ ਦਿੱਤੀ ਜਾਂਦੀ ਹੈ।ਇਸ ਲੜੀ ਤਹਿਤ ਹੀ ਗੋਨਿਆਣਾ ਮੰਡੀ ਵਿਖੇ ਚੱਲ ਰਹੇ ਸੈਂਟਰ ’ਚ ਕੰਪਿਊਟਰ ਦਾ ਕੋਰਸ ਪੂਰਾ ਹੋਣ ’ਤੇ ਇਕਾਈ ਮੈਂਬਰਾਂ ਵਲੋਂ ਬੱਚਿਆਂ ਨੂੰ ਸਰਟੀਫੀਕੇਟ ਤਕਸੀਮ ਕੀਤੇ ਗਏ ਅਤੇ ਮੌਜੂਦਾ ਚੱਲ ਰਹੇ ਕੋਰਸਾਂ ਦੀ ਪ੍ਰੀਖਿਆ ਵੀ ਲਈ ਗਈ।ਇਸ ਮੌਕੇ ਇਕਾਈ ਦੇ ਮੈਂਬਰ ਵਿੱਚ ਜਨਰਲ ਸਕੱਤਰ ਲਛਮਣ ਸਿੰਘ, ਕਰਤਾਰ ਸਿੰਘ ਜੱਜ, ਹਰਜੀਤ ਸਿੰਘ ਮਰਵਾਹਾ, ਹਰਦਵਿੰਦਰ ਸਿੰਘ, ਡਾ: ਰਤਨ ਸਿੰਘ ਬਰਾੜ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media