ਭੀਖੀ, 1 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਮਾਹਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ
ਦਸਤਾਰ ਮਾਰਚ ਸਿੱਖ ਨੌਜਵਾਨ ਜਗਸੀਰ ਸਿੰਘ ਭੀਖੀ ਅਤੇ ਲਖਜਿੰਦਰ ਸਿੰਘ ਸਮਾਓ ਦੀ ਅਗਵਾਈ ਹੇਠ ਭੀਖੀ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਤੋਂ ਸ਼਼ੁਰੂ ਹੋ ਕੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ।ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤੇ ਬਾਬਾ ਲਾਲ ਸਿੰਘ ਮੀਰੀ ਪੀਰੀ ਸੰਤ ਸਮਾਜ ਭੀਖੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਇਸ ਦਸਤਾਰ ਮਾਰਚ ਦਾ ਮਕਸਦ ਨੋਜਵਾਨਾਂ ਨੂੰ ਦਸਤਾਰ ਸਜਾਉਣ ਲਈ ਉਤਸ਼ਾਹਿਤ ਕਰਨਾ ਹੈ।ਉਨਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਨੋਜਵਾਨਾਂ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ, ਜਿੰਨਾਂ ਦਾ ਬਾਬਾ ਲਾਲ ਸਿੰਘ ਭੀਖੀ ਵਾਲਿਆਂ ਨੇ ਵਿਸ਼ੇਸ਼ ਤੌਰ `ਤੇ ਸਵਾਗਤ ਕੀਤਾ।ਇਸ ਮੌਕੇ ਤੇ ਰਣਵੀਰ ਸਿੰਘ ਸ਼ੀਰਾ, ਦਿਲਜਾਨ ਸਿੰਘ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਿੰਦਰਪਾਲ ਸਿੰਘ, ਦਲਜੀਤ ਸਿੰਘ, ਸਨਦੀਪ ਸਿੰਘ ਸਮਾਓਂ, ਗੁਰਪ੍ਰੀਤ ਸਿੰਘ ਗੁਰੀ, ਸੁਖਰਾਜ ਸਿੰਘ ਅਤਲਾ, ਨਿਰਭੈ ਸਿੰਘ ਗੁੜਥੜੀ ਵਾਲੇ ਪ੍ਰਧਾਨ ਗ੍ਰੰਥੀ ਸਭਾ ਮਾਨਸਾ, ਸੁਰਿੰਦਰ ਸਿੰਘ ਅਤੇ ਰਜਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media