ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਭਲਾਈ ਕੇਂਦਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੰਗਤ ਰੂਪੀ ਵਾਹਿਗੁਰੂ ਸਿਮਰਨ ਦੀਆਂ ਹਾਜਰੀਆਂ ਲਾਈਆਂ ਗਈਆਂ। ਇਸ ਮੌਕੇ ਭਾਈ ਸਾਹਿਬ ਜੀ ਨੇ ਦੱਸਿਆ ਕਿ ਬਾਬਾ ਜੋਰਾਵਾਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਨੂੰ ਜਾਲਮ ਹਕੂਮਤ ਨੇ 13 ਪੋਹ ਨੂੰ ਸ਼ਹੀਦ ਕਰ ਦਿੱਤਾ ਸੀ।ਇਸ ਸ਼ਹਾਦਤ ਨੂੰ ਯਾਦ ਕਰਦਿਆਂ ਭਲਾਈ ਕੇਂਦਰ ਵਿਖੇ ਜਿੰਨਾਂ ਸੰਗਤਾਂ ਨੇ ਵਾਹਿਗੁਰੂ ਜਾਪ ਦੀਆਂ ਹਾਜਰੀਆ ਲਗਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਉਨਾਂ ਵਿੱਚ ਪਿੰਡਾਂ, ਸ਼ਹਿਰਾਂ ਤੇ ਅਮਰੀਕਾ ਦੀਆਂ ਸੰਗਤਾਂ ਸ਼ਾਮਲ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media