Saturday, September 26, 2026

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ `ਚ ਸ਼ਹੀਦੀ ਸਮਾਗਮ ਕਰਵਾਇਆ

ਸੰਗਤਾਂ ਨੂੰ ਦਿਖਾਈ ਐਨੀਮੇਟਿਡ ਫਿਲਮ `ਚਾਰ ਸਾਹਿਬਜ਼ਾਦੇ : ਦ ਰਾਈਜ਼ ਆਫ ਬੰਦਾ ਸਿਘ ਬਹਾਦਰ`

PUNJ0101201912ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ।ਸ਼ੋ੍ਰਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੇ ਯਤਨਾਂ ਸਦਕਾ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ਦੌਰਾਨ ਇਸਤਰੀ ਸਤਿਸੰਗ ਸਭਾ ਬੇਬੇ ਨਾਨਕੀ ਸੁਖਮਨੀ ਸੋਸਾਇਟੀ ਦੀਆਂ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਸੰਗਤ ਰੂਪੀ ਪਾਠ ਅਤੇ ਸ਼ਬਦ ਗਾਇਣ ਕੀਤੇ ਗਏ।ਇਸ ਉਪਰੰਤ ਨੌਜਵਾਨਾਂ ਹਰਜੋਤ ਸਿੰਘ ਤੇ ਲਖਵਿੰਦਰ ਸਿੰਘ ਦੇ ਸ਼ਬਦੀ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਸ਼ਹੀਦੀ ਦਿਹਾੜੇ ਦੇ ਇਤਿਹਾਸ ਬਾਰੇ ਚਾਨਣਾ ਪਾਇਆ।ਅਰਦਾਸ ਗ੍ਰੰਥੀ ਤਰਸੇਮ ਸਿੰਘ ਨੇ ਕੀਤੀ।ਸਮਾਗਮ ਵਿੱਚ ਪੁੱਜੀਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਸ਼ਾਮ ਸਮੇਂ ਸ਼਼ੋ੍ਰਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਐਨੀਮੇਟਿਡ ਫਿਲਮ `ਚਾਰ ਸਾਹਿਬਜ਼ਾਦੇ : ਦ ਰਾਈਜ਼ ਆਫ ਬੰਦਾ ਸਿਘ ਬਹਾਦਰ` ਵੱਡੇ ਪਰਦੇ `ਤੇ ਦਿਖਾਈ ਗਈ।ਇੰਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ `ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।ਜਿੰਨਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਕਮੇਟੀ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਨੇ ਕਿਹਾ ਕਿ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਲਾਲਾਂ ਅਤੇ ਮਾਤਾ ਜੀ ਨੂੰ ਸਮੇਂ ਦੇ ਹਾਕਮਾਂ ਵਲੋਂ ਅਸਹਿ ਤੇ ਅਕਹਿ ਤਸੀਹੇ ਦਿੱਤੇ ਗਏ, ਪਰ ਉਹ ਧਰਮ ਤੋਂ ਨਹੀਂ ਡੋਲੇ।ਇਸ ਦੀ ਮਿਸਾਲ ਪੂਰੀ ਦੁਨੀਆਂ `ਤੇ ਕਿਤੇ ਵੀ ਨਹੀ ਮਿਲਦੀ।ਇਸ ਮੌਕੇ ਅਜਮੇਰ ਸਿੰਘ ਸੰਧੂ, ਅਮਰੀਕ ਸਿੰਘ ਬਾਊ, ਗੁਰਮੁੱਖ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਆਦਿ ਵੀ ਮੌਜੂਦ ਰਹੇ।

 

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply