ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਧੀਕ ਜਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ
ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗਰਾਮ ਪੰਚਾਇਤ ਵਡਾਲਾ ਭਿੱਟੇਵੱਡ ਬਲਾਕ ਵੇਰਕਾ ਅਤੇ ਗਰਾਮ ਪੰਚਾਇਤ ਲਦੇਹ ਬਲਾਕ ਹਰਸ਼ਾ ਛੀਨਾ ਵਿਖੇ 2 ਜਨਵਰੀ, 2019 ਨੂੰ ਰੀਪੋਲ ਹੋਵੇਗੀ।ਉਨ੍ਹਾਂ ਦੱਸਿਆ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਦਾ ਹੋਵੇਗਾ ਅਤੇ ਵੋਟਿੰਗ ਖਤਮ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਇਨ੍ਹਾਂ ਪੋਲਿੰਗ ਸਟੇਸ਼ਨਾਂ `ਤੇ ਹੀ ਹੋਵੇਗੀ।ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪਿੰਡਾਂ ਦੀ ਰੈਵਿਨਿਊ ਹੱਦ ਅੰਦਰ ਚੋਣ ਜਾਬਤੇ ਸਬੰਧੀ ਹੁਕਮ ਲਾਗੂ ਰਹਿਣਗੇ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media