Tuesday, September 22, 2026

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਨ ਲਈ

ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਊਸ਼ਾਲਾ ਸਾਹਮਣੇ ਤੁਲਸੀਦਾਸ ਮੰਦਰ ਦੇ ਨੇੜੇ ਝੁੱਗੀਆਂ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ PUNJ020120190230-12-2018 ਨੂੰ ਮਿਲੀ ਹੈ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਐਡਰੈਸ ਅਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ।ਮਿ੍ਰਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੁਰਦਾ ਘਰ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 55 ਸਾਲ, ਰੰਗ ਸਾਵਲਾ ਕੱਦ 5’-6/7’’, ਸਿਰ ਤੋਂ ਮੋਨਾ ਕਤਰਾਵੀਂ ਦਾਹੜੀ, ਸਰੀਰ ਦਰਮਿਆਨਾ ਅਤੇ ਸੱਜੇ ਪਾਸੇ ਛਾਤੀ `ਤੇ ਸੜੇ ਦਾ ਨਿਸ਼ਾਨ ਹੈ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਕਾਬਲ ਸਿੰਘ ਏ.ਐਸ.ਆਈ ਚੌਂਕੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਫੋਨ ਨੰ: 97811-30204, 97811-30227 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply