ਮਾਨਵਤਾ ਦੀ ਸੇਵਾ ਦਾ ਇੱਕ ਕੰਮ ਜਰੂਰ ਕਰਨ ਕਰਮਚਾਰੀ – ਡਿਪਟੀ ਕਮਿਸ਼ਨਰ
ਪਠਾਨਕੋਟ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈੈਕਸ ਮਲਿਕਪੁਰ ਵਿਖੇ ਸਾਲ 2019 ਦੇ ਆਰੰਭ ’ਤੇ ਨਵੇਂ
ਸਾਲ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਤਹਿਤ ਅੱਜ ਸਵੇਰੇ ਕੰਪਲੈਕਸ ਦੇ ਡੀ.ਸੀ ਕੰਪਾਉਂਡ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵ) ਬਲਰਾਜ ਸਿੰਘ, ਸਹਾਇਕ ਕਮਿਸ਼ਨਰ ਜਨਰਲ ਪਿਰਥੀ ਸਿੰਘ, ਐਸ.ਡੀ.ਐਮ ਪਠਾਨਕੋਟ ਡਾ. ਅਮਿਤ ਮਹਾਜਨ, ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਰਾਮ ਲੁਭਾਇਆ, ਨਾਇਬ ਤਹਿਸੀਲਦਾਰ ਪਠਾਨਕੋਟ ਲਛਮਣ ਸਿੰਘ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰੰਘ, ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਰਵਿੰਦਰ ਕੁਮਾਰ, ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਕੁਲਵੰਤ ਸਿੰਘ, ਖਜਾਨਾ ਅਫਸ਼ਰ ਪਠਾਨਕੋਟ ਸੁਖਵਿੰਦਰ ਸਿੰਘ, ਜਿਲ੍ਹਾ ਭਲਾਈ ਅਫਸ਼ਰ ਸੁਖਵਿੰਦਰ ਸਿੰਘ, ਸਮਾਜਿਕ ਸੁਰੱਖਿਆ ਅਫਸ਼ਰ ਰਜਿੰਦਰ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਸ ਸਮੇਂ ਹਾਜ਼ਰ ਸਨ।
ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਇੰਦਰਜੀਤ ਸਿੰਘ ਹਜੂਰੀ ਰਾਗੀ ਜੱਥੇ ਵੱਲੋਂ ਕੀਰਤਨ ਦਰਵਾਰ ਸਜਾਏ ਗਏ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ।ਗੁਰਦੀਪ ਸਿੰਘ ਗੁਲਾਟੀ ਮੁੱਖ ਪ੍ਰਬੰਧਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਤੇ ਗੁਰਸ਼ਰਨ ਸਿੰਘ ਵੱਲੋਂ ਜਿਲ੍ਹਾ ਅਧਿਕਾਰੀਆਂ ਨੂੰ ਸਰੋਪੇ ਭੇਂਟ ਕੀਤੇ ਗਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇ ਦਿਨ ਹੀ ਕੰਮਕਾਜ ਸ਼ੁਰੂ ਕੀਤਾ ਗਿਆ ਸੀ।ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਕਿਹਾ ਕਿ ਇਸ ਨਵੇਂ ਸਾਲ ਦੋਰਾਨ ਸਾਰੇ ਕਰਮਚਾਰੀ ਆਪਣੇ ਆਪ ਨਾਲ ਇਕ ਵਾਅਦਾ ਕਰਨ ਕਿ ਸਾਰੇ ਦਿਨ ਦਫਤਰੀ ਕੰਮਕਾਜ ਦੇ ਨਾਲ ਇਕ ਕੰਮ ਮਾਨਵਤਾ ਦੀ ਸੇਵਾ ਲਈ ਜਰੂਰ ਕਰਨਗੇ ਤਾਂ ਜੋ ਕਾਰਜ ਪ੍ਰਣਾਲੀ ਵਿੱਚ ਸੁਧਾਰ ਹੋ ਸਕੇ।ਇਸ ਸਮੇਂ ਗੁਰੂ ਕੇ ਅਟੁੱਟ ਲੰਗਰ ਵੀ ਚਲਾਏ ਗਏ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media