Friday, March 20, 2026

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਟਾਨਗਰ ਜਮਸ਼ੇਦਪੁਰ `ਚ ਗੁਰਮਤਿ ਸਮਾਗਮ

ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਆਯੋਜਿਤ ਕੀਤੇ ਜਾ ਰਹੇ ਹਨ ਵਿਸ਼ੇਸ਼ ਸਮਾਗਮ -ਲੌਂਗੋਵਾਲ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਾਕਚੀ PUNJ0201201909ਟਾਟਾਨਗਰ ਜਮਸ਼ੇਦਪੁਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਸੇਵਾ ਦਲ ਜਮਸ਼ੇਦਪੁਰ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗਮਾਂ ਸਮੇਂ ਭਰਵੀਂ ਸ਼ਮੂਲੀਅਤ ਕਰਨ ਦੀ ਪ੍ਰੇਰਣਾ ਕੀਤੀ।PUNJ0201201910
    ਲੌਂਗੋਵਾਲ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਹ ਇਤਿਹਾਸਕ ਪੁਰਬ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਇਕ ਸੁਨਹਿਰੀ ਮੌਕਾ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਸਮਰਪਿਤ ਜਿਥੇ ਪੰਜਾਬ ਅੰਦਰ ਧਰਮ ਪ੍ਰਚਾਰ ਲਈ ਕਾਰਜ ਕਰ ਰਹੀ ਹੈ, ਉਥੇ ਹੀ ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਪੰਜਾਬ ਦੇ ਬਾਹਰਲੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨਾਂ ਵਿਖੇ ਇਸ ਸਾਲ ਦੌਰਾਨ ਗੁਰਮਤਿ ਸਮਾਗਮ ਕੀਤੇ ਜਾਣਗੇ, ਜਿਸ ਤਹਿਤ 19 ਅਤੇ 20 ਜਨਵਰੀ ਨੂੰ ਉੜੀਸਾ ਦੇ ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ ਅਤੇ ਗੁਰਦੁਆਰਾ ਦਾਤਣ ਸਾਹਿਬ ਕੱਟਕ ਵਿਖੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਉਲੀਕੇ ਗਏ ਹਨ।ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਨਿਰੰਤਰ ਆਯੋਜਤ ਕੀਤੇ ਜਾਣਗੇ ਤਾਂ ਜੋ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਇਆ ਜਾ ਸਕੇ।
    ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਧਰਮ ਪ੍ਰਚਾਰ ਕਮੇਟੀ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸਮਾਗਮ ਸਮੇਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਹੋਰਾਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
     ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੁੱਖ ਸਿੰਘ, ਭਾਈ ਭਗਵਾਨ ਸਿੰਘ, ਭਾਈ ਬਲਬੀਰ ਸਿੰਘ ਬੱਲੀ, ਗੁਰੂ ਨਾਨਕ ਸੇਵਾ ਦਲ ਦੇ ਮੁਖੀ ਹਰਵਿੰਦਰ ਸਿੰਘ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ, ਮਨਮੋਹਨ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਖ਼ੁਸ਼ਬੀਰ ਸਿੰਘ, ਤਰਲੋਚਨ ਸਿੰਘ, ਚਰਨਜੀਤ ਸਿੰਘ, ਸੁਖਦੇਵ ਸਿੰਘ, ਤਰਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply