Sunday, May 19, 2024

ਸੁਸਾਇਟੀ ਨੇ 12 ਗਰੀਬ ਵਿਧਵਾ ਔਰਤਾਂ ਨੂੰ ਗਰਮ ਸ਼ਾਲ ਭੇਟ ਕੀਤੇ

PUNJ0201201912ਬਠਿੰਡਾ, 2 ਜਨਵਰੀ 2019 (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ `ਚ ਚੱਲ ਰਹੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਬਿਨਾ ਕਿਸੇ ਭੇਦ-ਭਾਵ ਤੋਂ ਲੋੜਵੰਦ ਲੋਕਾਂ ਦੀ ਪਹਿਲ ਦੇ ਅਧਾਰ ’ਤੇ ਮਦਦ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਨਵੀਂ ਬਣੀ ਨਿਸ਼ਕਾਮ ਵੈਲਫੇਅਰ ਸੁਸਾਇਟੀ ਵਲੋਂ ਆਪਣੀਆਂ ਸਮਾਜ ਸੇਵੀ ਸੇਵਾਵਾਂ ਦਾ ਅਰੰਭ 12 ਗਰੀਬ ਵਿਧਵਾ ਔਰਤਾਂ ਨੂੰ ਗਰਮ ਸ਼ਾਲ ਭੇਟ ਕਰਕੇ ਕੀਤਾ ਗਿਆ।ਸੁਸਾਇਟੀ ਦੇ ਪ੍ਰੈਸ ਸਕੱਤਰ ਭਾਈ ਗੁਰਦੇਵ ਸਿੰਘ ਨੇ ਦੱਸਿਆ ਕਿ ਸਥਾਨਕ ਦਾਣਾ ਮੰਡੀ ਰੋਡ ’ਤੇ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਸਾਲ ਮੌਕੇ ਸੁਸਾਇਟੀ ਵਲੋਂ ਛੋਟਾ ਜਿਹਾ ਪ੍ਰੋਗਰਾਮ ਕੀਤਾ ਗਿਆ।ਜਿਸ ਵਿੱਚ ਸਮਾਜ ਸੇਵਾ ਵਿੱਚ ਆਪਣਾ ਨਿਸ਼ਕਾਮ ਤੌਰ ’ਤੇ ਬਣਦਾ ਯੋਗਦਾਨ ਪਾਉਣ ਵਾਲੇ ਲੋਕਾਂ ਨੇ ਸ਼ਿਰਕਤ ਕੀਤੀ।ਇਸ ਤੋਂ ਪਹਿਲਾਂ ਸੁਸਾਇਟੀ ਦੇ ਮੈਂਬਰ ਭਾਈ ਮਹਿੰਦਰ ਸਿੰਘ, ਜਸਵਿੰਦਰ ਪਾਲਾ, ਭਾਈ ਪੂਰਨ ਸਿੰਘ, ਵਕੀਲ ਮਸਕੀਨ, ਭਾਈ ਅਵਤਾਰ ਸਿੰਘ ਦਾਰਾ, ਭਾਈ ਦਲਜੀਤ ਸਿੰਘ, ਭਾਈ ਗੁਰਤੇਜ ਸਿੰਘ ਕਵੀ ਅਤੇ ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਮੁਹੱਲਿਆਂ ਅੰਦਰ ਜਾ ਕੇ ਸਰਵੇ ਕੀਤਾ ਤੇ 12 ਜਰੂਰਤਮੰਦ ਵਿਧਵਾ ਔਰਤਾਂ ਦੀ ਇੱਕ ਸੂਚੀ ਤਿਆਰ ਕੀਤੀ ਅਤੇ ਆਪਣੇ ਦਫ਼ਤਰ ਵਿਖੇ ਹੀ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਸ਼ਾਲ ਭੇਟ ਕੀਤੇ ਗਏ।
ਸੁਸਾਇਟੀ ਮੈਂਬਰਾਂ ਨੇ ਕਿਹਾ ਕਿ ਸੁਸਾਇਟੀ ਦਾ ਮਕਸਦ ਸਮਾਜ ਅੰਦਰ ਰਹਿ ਰਹੇ ਜਰੂਰਤਮੰਦਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੈ। ਇਸ ਮੌਕੇ ਪਹੁੰਚੇ ਜਗਦੀਸ਼ ਕੁਮਾਰ, ਭਾਈ ਹਰਨੇਕ ਸਿੰਘ ਪੰਮੀ ਤੇ ਨਰਦੇਵ ਪ੍ਰੀਤ ਸਿੰਘ ਨੇ ਵੀ ਸੁਸਾਇਟੀ ਦੇ ਇਸ ਕੰਮ ਦੀ ਸ਼ਲਾਘਾ ਕਰਦੇ ਹੋਏ ਹਰ ਤਰ੍ਹਾਂ ਦਾ ਯੋਗਦਾਨ ਦੇਣ ਲਈ ਕਿਹਾ।
 

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply